07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸੰਨੀ ਇਨਕਲੇਵ ਦੀਆਂ ਸਮੱਸਿਆਵਾਂ ਨੂੰ ਲੈ ਕੇ ਭੇਜਿਆ ਮੰਗ-ਪੱਤਰ

ਅਜੀਤ ਡੈਸਕ 03-03-2026
ਖਰੜ, 2 ਮਾਰਚ (ਜੰਡਪੁਰੀ)-ਸੰਨੀ ਇਨਕਲੇਵ ਰੈਜ਼ੀਡੈਂਸ ਵੈੱਲਫ਼ੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਥਾਨਕ ਸਰਕਾਰਾਂ ਮੰਤਰੀ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਹਲਕਾ ਵਿਧਾਇਕਾ ਅਨਮੋਲ ਗਗਨ ਮਾਨ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ, ਗਮਾਡਾ ਅਤੇ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਮੰਗ-ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਸਾਇਟੀ ਵਿਚਲੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਵਾਇਆ ਜਾਵੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਬੱਬੂ ਅਤੇ ਜਨਰਲ ਸਕੱਤਰ ਅਸ਼ੋਕ ਕਪੂਰ ਨੇ ਦੱਸਿਆ ਕਿ ਉਕਤ ਮੰਗ-ਪੱਤਰ 'ਚ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਸੈਕਟਰਾਂ 'ਚੋਂ ਲੰਘਦੀ 200 ਫੁੱਟੀ ਰੋਡ ਦੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ, ਕਜੌਲੀ ਵਾਟਰ ਵਰਕਸ ਤਹਿਤ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ, ਬਿਜਲੀ ਦੀ ਸਮੱਸਿਆ ਦੇ ਹੱਲ ਲਈ ਟਰਾਂਸਫਾਰਮ ਲਗਾਇਆ ਜਾਵੇ ਅਤੇ ਨਿੱਝਰ ਚੌਕ 'ਤੇ ਨਵੇਂ ਤੇ ਪੁਰਾਣੇ ਸੰਨੀ ਇਨਕਲੇਵ ਸੰਬੰਧੀ ਸਾਈਨ ਬੋਰਡ ਲਗਾਏ ਜਾਣ | ਆਗੂਆਂ ਨੇ ਦੱਸਿਆ ਕਿ ਪੱਤਰ 'ਚ ਉਨ੍ਹਾਂ ਇਹ ਮੰਗ ਵੀ ਰੱਖੀ ਹੈ ਕਿ ਸੰਨੀ ਇਨਕਲੇਵ ਵਿਖੇ ਸਰਕਾਰੀ ਮੈਰਿਜ ਪੈਲੇਸ, ਪੁਲਿਸ ਸਟੇਸ਼ਨ, ਸਰਕਾਰੀ ਐਲੋਪੈਥਿਕ, ਹੋਮਿਓਪੈਥਿਕ ਅਤੇ ਆਯੁਰਵੈਦਿਕ ਡਿਸਪੈਂਸਰੀਆਂ, ਬਜ਼ੁਰਗਾਂ ਲਈ ਬਿਰਧ ਆਸ਼ਰਮ ਅਤੇ ਸਪੋਰਟਸ ਸਟੇਡੀਅਮ ਬਣਾਏ ਜਾਣ |

ਪਿਛਲੀ ਖ਼ਬਰ ਕਿਡਜ਼ ਫਾਊਾਡੇਸ਼ਨ ਸਕੂਲ ਡੇਰਾਬੱਸੀ ਵਿਖੇ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਲਈ ਖਾਲਸਾ ਸਕੂਲ ਖਰੜ ਤੋਂ ਪੰਥਕ ਇਕੱਤਰਤਾ ਲਈ ਅੱਜ ਬੱਸਾਂ ਹੋਣਗੀਆਂ ਰਵਾਨਾ- ਸ਼ੇਰਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।