07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕਿਡਜ਼ ਫਾਊਾਡੇਸ਼ਨ ਸਕੂਲ ਡੇਰਾਬੱਸੀ ਵਿਖੇ ਸਾਲਾਨਾ ਸਮਾਗਮ ਕਰਵਾਇਆ <br/>

ਕਿਡਜ਼ ਫਾਊਾਡੇਸ਼ਨ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਪ੍ਰਾਪਤੀਆਂ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ | ਤਸਵੀਰ : ਗੁਰਮੀਤ ਸਿੰਘ <br/> 03-03-2026
ਡੇਰਾਬੱਸੀ, 2 ਮਾਰਚ (ਗੁਰਮੀਤ ਸਿੰਘ)-ਗੁਲਮੋਹਰ ਸਿਟੀ ਸਥਿਤ ਕਿਡਜ਼ ਫਾਊਾਡੇਸ਼ਨ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਜਪਾ ਦੇ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ, ਜਦਕਿ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਕਰਤ ਕੀਤੀ | ਇਸੇ ਦੌਰਾਨ ਗੁਰਦਰਸ਼ਨ ਸੈਣੀ ਨੇ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦਾ ਆਗਾਜ਼ ਕੀਤਾ, ਜਦਕਿ ਮਨਪ੍ਰੀਤ ਬੰਨੀ ਸੰਧੂ ਨੇ ਵਿਸ਼ੇਸ਼ ਪ੍ਰਾਪਤੀਆਂ ਵਾਲੇ ਬੱਚਿਆਂ ਨੂੰ ਟਰਾਫ਼ੀਆਂ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ | ਸਕੂਲ ਪਿ੍ੰ. ਰੇਨੂੰ ਸੋਹਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਸਕੂਲੀ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਵਲੋਂ ਵੀ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ਲਿਆ ਗਿਆ | ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ 'ਆਪ' ਆਗੂ ਨਰੇਸ਼ ਉਪਨੇਜਾ ਨੇ ਸਮਾਗਮ 'ਚ ਹਾਜ਼ਰੀ ਲੁਆਈ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਮਹਿਮਾਨਾਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਨ. ਜੀ. ਓ. ਇੰਨਰ ਵ੍ਹੀਲ ਕਲੱਬ ਦੀ ਪ੍ਰਧਾਨ ਸਰਬਣੀ ਦੱਤਾ, ਸਾਬਕਾ ਪ੍ਰਧਾਨ ਅਨੀਤਾ ਮਿੱਡਾ, ਉਪ ਪ੍ਰਧਾਨ ਵਰਿੰਦਰ ਕੌਰ, ਊਸ਼ਾ ਸ਼ਰਮਾ ਤੇ ਮੋਨਿਕਾ ਆਰੀਆ ਸਮੇਤ ਭਾਜਪਾ ਯੂਥ ਆਗੂ ਪਵਨ ਧੀਮਾਨ ਪੰਮਾ ਅਤੇ ਸੇਵਾ-ਮੁਕਤ ਕਰਨਲ ਐੱਸ. ਐੱਸ. ਤੂਰ ਨੇ ਵੀ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ | ਅੰਤ 'ਚ ਸਕੂਲ ਪਿ੍ੰ. ਰੇਨੂੰ ਸੋਹਲ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਤੇ 'ਕਾਸੋ ਆਪ੍ਰੇਸ਼ਨ' ਤਹਿਤ ਬੰਗਾਲਾ ਬਸਤੀ ਦੀ ਚੈਕਿੰਗ ਅਗਲੀ ਖ਼ਬਰ ਸੰਨੀ ਇਨਕਲੇਵ ਦੀਆਂ ਸਮੱਸਿਆਵਾਂ ਨੂੰ ਲੈ ਕੇ ਭੇਜਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।