07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕੇਂਦਰ ਦੀ ਐਨ. ਡੀ. ਏ. ਸਰਕਾਰ ਅਤੇ ਸੂਬਾ ਸਰਕਾਰ ਨਾਲ ਤਕੜੇ ਹੋ ਕੇ ਲੜਾਈ ਲੜਨ ਦਾ ਸਮਾਂ- ਸਾਬਕਾ ਮੰਤਰੀ ਕੰਗ <br/>

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਰੈਲੀ 'ਚ ਸ਼ਿਰਕਤ ਕਰਨ ਸਮੇਂ ਹਾਜ਼ਰ ਵੱਡੀ ਗਿਣਤੀ ਵਰਕਰ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 03-03-2026
ਮੁੱਲਾਂਪੁਰ ਗਰੀਬਦਾਸ, 2 ਮਾਰਚ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਇਕ ਬਿਆਨ ਰਾਹੀਂ ਕਿਹਾ ਕਿ ਪੰਜਾਬ ਕਾਂਗਰਸ ਵਲੋਂ ਬਰਨਾਲਾ ਵਿਖੇ 'ਮਨਰੇਗਾ ਮਜ਼ਦੂਰ, ਕਿਸਾਨ ਬਚਾਓ' ਦੇ ਅਹਿੰਮ ਮੁੱਦਿਆਂ 'ਤੇ ਕੀਤੀ ਗਈ ਰੈਲੀ ਪੇਂਡੂ ਮਜ਼ਦੂਰਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਦੀ ਨੀਅਤ ਤੇ ਨੀਤੀ ਦਾ ਪਰਦਾਫਾਸ਼ ਰੈਲੀ ਹੋ ਨਿੱਬੜੀ | ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਨੂੰ ਖ਼ਤਮ ਕਰਨਾ ਅਤੇ ਨਵੀਂ 'ਵਿਕਸਿਤ ਭਾਰਤ - ਜੀ ਰਾਮ ਜੀ' ਸਕੀਮ 'ਚੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਨਾਂਅ ਨੂੰ ਹਟਾਉਣ ਦੀ ਸੋਚੀ ਸਮਝੀ ਭਾਜਪਾ ਦੀ ਸਾਜ਼ਿਸ਼ ਹੈ | ਉਨ੍ਹਾਂ ਭਾਜਪਾ ਦੇ ਮਨਸੂਬਿਆਂ ਦੀ ਸਖ਼ਤ ਆਲੋਚਨਾ ਕਰਦਿਆਂ ਭਾਰਤ ਸਰਕਾਰ ਵਲੋਂ ਅਮਰੀਕਾ ਦੇ ਵਪਾਰਕ ਸਮਝੌਤੇ ਨੂੰ ਖੇਤੀਬਾੜੀ ਖਿਲਾਫ ਅਤੇ ਮਾਰੂ ਕਦਮ ਦੱਸਿਆ | ਇਸੇ ਤਰ੍ਹਾਂ ਉਨ੍ਹਾਂ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਵਲੋਂ ਪੰਜਾਬ 'ਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ 'ਚ ਪਾਰਟੀ ਅਨੁਸ਼ਾਸ਼ਨਹੀਣਤਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਾਰਟੀ ਨੂੰ ਇਕਜੁੱਟ ਅਤੇ ਅਨੁਸ਼ਾਸਨ 'ਚ ਰਹਿਣ ਦੀ ਕੀਤੀ ਸਖ਼ਤ ਤਾੜਨਾ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਹਲੂਣਾ ਦਿੰਦਿਆਂ ਕਿਹਾ ਕਿ ਕੇਂਦਰ ਦੀ ਐਨ. ਡੀ. ਏ. ਸਰਕਾਰ ਅਤੇ ਸੂਬੇ 'ਚ ਬੁਰੀ ਤਰ੍ਹਾਂ ਫੇਲ੍ਹ ਹੋਈ 'ਆਪ' ਸਰਕਾਰ ਨਾਲ ਤਕੜੇ ਹੋ ਕੇ ਲੜਾਈ ਲੜਨ ਦਾ ਹੁਣ ਸਹੀ ਸਮਾਂ ਹੈ |

ਪਿਛਲੀ ਖ਼ਬਰ ਡੇਰਾਬੱਸੀ ਵਿਖੇ ਨਹੀਂ ਰੁਕ ਰਿਹਾ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਤੇ 'ਕਾਸੋ ਆਪ੍ਰੇਸ਼ਨ' ਤਹਿਤ ਬੰਗਾਲਾ ਬਸਤੀ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।