07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪੰਜਾਬ ਇੰਜੀਨੀਅਰਿੰਗ ਕਾਲਜ 'ਚ ਇੰਟਰ ਟੈਕਨਾਲੋਜੀ ਯੂਨੀਵਰਸਿਟੀ ਵਲੋਂ ਖੇਡ ਟੂਰਨਾਮੈਂਟ <br/>

ਅਜੀਤ ਡੈਸਕ 03-03-2026
ਚੰਡੀਗੜ੍ਹ, 2 ਮਾਰਚ (ਮਾਰਕੰਡਾ)- ਪੰਜਾਬ ਇੰਜੀਨੀਅਰਿੰਗ ਕਾਲਜ ਵਿਖੇ ਇੰਟਰ ਟੈਕਨੋਲੋਜੀ ਯੂਨੀਵਰਸਿਟੀ ਸਪੋਰਟਸ ਐਸੋਸੀਏਸ਼ਨ ਵਲੋਂ ਖੇਡ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਚੈੱਸ, ਲਾਨ ਟੈਨਿਸ ਅਤੇ ਟੇਬਲ ਟੈਨਿਸ (ਪੁਰਸ਼ ਅਤੇ ਮਹਿਲਾਵਾਂ) ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਡਾ. ਬੀ. ਆਰ ਅੰਬੇਡਕਰ ਨੈਸ਼ਨਲ ਇੰਸਟੀਟਿਊਟ ਆਫ਼ ਟੈਕਨਾਲੋਜੀ ਜਲੰਧਰ, ਨੈਸ਼ਨਲ ਇੰਸਟੀਟਿਊਟ ਆਫ਼ ਟੈਕਨਾਲੋਜੀ ਕੁਰੂਕਸ਼ੇਤਰ, ਨੈਸ਼ਨਲ ਇੰਸਟੀਟਿਊਟ ਆਫ਼ ਟੈਕਨਾਲੋਜੀ ਦਿੱਲੀ ਸਮੇਤ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਨੇ ਹਿੱਸਾ ਲਿਆ | ਚੈੱਸ ਮੁਕਾਬਲਿਆਂ 'ਚ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੇ ਪੁਰਸ਼ ਅਤੇ ਮਹਿਲਾ ਦੋਹਾਂ ਵਰਗਾਂ ਵਿਚ ਪਹਿਲਾ ਸਥਾਨ, ਪੰਜਾਬ ਇੰਜੀਨੀਅਰਿੰਗ ਕਾਲਜ ਨੇ ਦੋਹਾਂ ਵਰਗਾਂ ਵਿਚ ਦੂਜਾ ਸਥਾਨ ਅਤੇ ਪੁਰਸ਼ ਵਰਗ ਵਿਚ ਐਨ.ਆਈ.ਟੀ ਦਿੱਲੀ ਅਤੇ ਮਹਿਲਾ ਵਰਗ ਵਿਚ ਐਨ.ਆਈ.ਟੀ ਕੁਰੂਕਸ਼ੇਤਰ ਤੀਜੇ ਸਥਾਨ ਪ੍ਰਾਪਤ ਕੀਤਾ | ਟੇਬਲ ਟੈਨਿਸ ਵਿਚੋਂ ਪੁਰਸ਼ ਵਰਗ ਵਿਚੋਂ ਥਾਪਰ ਇੰਸਟੀਚਿਊਟ ਨੇ ਪਹਿਲਾ, ਪੰਜਾਬ ਇੰਜੀਨੀਅਰਿੰਗ ਕਾਲਜ ਨੇ ਦੂਜਾ ਅਤੇ ਐਨ.ਆਈ.ਟੀ ਦਿੱਲੀ ਨੇ ਤੀਜਾ ਸਥਾਨ ਹਾਸਲ ਕੀਤਾ | ਮਹਿਲਾ ਟੇਬਲ ਟੈਨਿਸ 'ਚੋਂ ਪੰਜਾਬ ਇੰਜੀਨੀਅਰਿੰਗ ਕਾਲਜ ਨੇ ਪਹਿਲਾ, ਥਾਪਰ ਇੰਸਟੀਚਿਊਟ ਨੇ ਦੂਜਾ ਸਥਾਨ ਹਾਸਲ ਕੀਤਾ | ਲਾਨ ਟੈਨਿਸ ਪੁਰਸ਼ ਵਰਗ ਮੁਕਾਬਲਿਆਂ 'ਚੋਂ ਪੰਜਾਬ ਇੰਜੀਨੀਅਰਿੰਗ ਕਾਲਜ ਨੇ ਪਹਿਲਾ, ਥਾਪਰ ਇੰਸਟੀਚਿਊਟ ਨੇ ਦੂਜਾ ਅਤੇ ਡਾ. ਬੀ. ਆਰ. ਅੰਬੇਡਕਰ ਰਾਸ਼ਟਰੀ ਪ੍ਰਾਦਯੋਗਿਕੀ ਸੰਸਥਾਨ ਜਲੰਧਰ ਨੇ ਤੀਜਾ ਸਥਾਨ ਹਾਸਲ ਕੀਤਾ | ਮਹਿਲਾ ਵਰਗ 'ਚੋਂ ਥਾਪਰ ਇੰਸਟੀਚਿਊਟ ਨੇ ਪਹਿਲਾ, ਪੰਜਾਬ ਇੰਜੀਨੀਅਰਿੰਗ ਕਾਲਜ ਨੇ ਦੂਜਾ ਅਤੇ ਐਨ.ਆਈ.ਟੀ ਜਲੰਧਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ |

ਪਿਛਲੀ ਖ਼ਬਰ ਐਡਵੋਕੇਟ ਧਾਮੀ ਵਲੋਂ ਸੰਤ ਬਾਬਾ ਭੂਰੀ ਵਾਲਿਆਂ ਵਲੋਂ ਲਗਾਏ ਲੰਗਰ 'ਚ ਕੀਤੀ ਸ਼ਮੂਲੀਅਤ <br/> ਅਗਲੀ ਖ਼ਬਰ ਧਾਲੀਵਾਲ ਭਰਾਵਾਂ ਨੇ ਚੌਥਾ ਵਿਰਾਸਤੀ ਸੱਭਿਆਚਾਰਕ ਮੇਲਾ ਕਰਵਾਇਆ ਪਿੰਡ ਦੀ ਮਿੱਟੀ ਨਾਲ ਜੁੜੇ ਰਹਿਣ ਦਾ ਲਿਆ ਅਹਿਦ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।