07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਵਿਸ਼ੇਸ਼ ਡੀ. ਜੀ. ਪੀ. ਟੈਕਨੀਕਲ ਸਪੋਰਟ ਦੀ ਮੁਹਾਲੀ ਪੁਲਿਸ ਨਾਲ ਅਹਿਮ ਮੀਟਿੰਗ <br/>

ਪੁਲਿਸ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਿਸ਼ੇਸ਼ ਡੀ. ਜੀ. ਪੀ. ਪੰਜਾਬ (ਟੈਕਨੀਕਲ ਸਪੋਰਟ) ਰਾਮ ਸਿੰਘ ਅਤੇ ਨਾਲ ਹਾਜ਼ਰ ਐੱਸ. ਐੱਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ | ਅਜੀਤ ਤਸਵੀਰ <br/> 04-03-2026
ਐੱਸ. ਏ. ਐੱਸ. ਨਗਰ, 3 ਮਾਰਚ (ਕਪਿਲ ਵਧਵਾ)-ਰਾਮ ਸਿੰਘ ਵਿਸ਼ੇਸ਼ ਡੀ. ਜੀ. ਪੀ. ਪੰਜਾਬ (ਟੈਕਨੀਕਲ ਸਪੋਰਟ) ਵਲੋਂ ਜ਼ਿਲ੍ਹਾ ਮੁਹਾਲੀ ਦੀ ਪੁਲਿਸ ਨਾਲ ਮਹੱਤਵਪੂਰਨ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਅਤੇ ਗੈਂਗਸਟਰਾਂ ਖ਼ਿਲਾਫ਼ ਕੀਤੀਆਂ ਗਈਆਂ ਕਾਰਵਾਈਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ | ਇਸ ਤੋਂ ਇਲਾਵਾ ਮੀਟਿੰਗ ਦੌਰਾਨ ਪੂਰੇ ਜ਼ਿਲ੍ਹੇ ਅੰਦਰ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ, ਅਪਰਾਧਿਕ ਗਤੀਵਿਧੀਆਂ 'ਤੇ ਕਾਬੂ ਪਾਉਣ ਅਤੇ ਆਮ ਜਨਤਾ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਤੁਰੰਤ ਹੱਲ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹੇ ਦੇ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਮੁੱਖ ਅਫ਼ਸਰਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਨਾਲ ਹੀ ਲੋਕਾਂ ਨਾਲ ਸਾਂਝ ਮਜ਼ਬੂਤ ਕਰਨ, ਪੁਲੀਸਿੰਗ ਪ੍ਰਣਾਲੀ ਨੂੰ ਤਕਨੀਕੀ ਤੌਰ 'ਤੇ ਹੋਰ ਆਧੁਨਿਕ ਬਣਾਉਣ ਅਤੇ ਅਪਰਾਧ ਰੋਕੂ ਕਦਮਾਂ ਨੂੰ ਤੇਜ਼ ਕਰਨ 'ਤੇ ਖ਼ਾਸ ਜ਼ੋਰ ਦਿੱਤਾ ਗਿਆ | ਵਿਸ਼ੇਸ਼ ਡੀ. ਜੀ. ਪੀ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ ਭਲਾਈ ਅਤੇ ਕਾਨੂੰਨ-ਵਿਵਸਥਾ ਨੂੰ ਸਭ ਤੋਂ ਜ਼ਿਆਦਾ ਤਰਜ਼ੀਹ ਦਿੱਤੀ ਜਾਵੇ ਅਤੇ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

ਪਿਛਲੀ ਖ਼ਬਰ ਥੈਲੇਸੀਮਿਕ ਚੈਰੀਟੇਬਲ ਟਰੱਸਟ ਨੇ ਖ਼ੂਨਦਾਨ ਕੈਂਪਾਂ ਦੀ ਲੜੀ ਲਗਾਈ <br/> ਅਗਲੀ ਖ਼ਬਰ ਗੁਰਦੁਆਰਾ ਹਰੀਸਰ ਦੇ ਕਬੱਡੀ ਮਹਾਂ ਕੁੰਭ 'ਚ ਫਗਵਾੜਾ ਟਾਈਗਰ ਕਲੱਬ ਰਿਹਾ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।