06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

590 ਕਰੋੜ ਰੁ. ਦੇ ਗਬਨ ਮਾਮਲੇ 'ਚ ਦੋ ਹੋਰ ਮੁਲਜ਼ਮ ਕਾਬੂ <br/>

590 ਕਰੋੜ ਰੁ. ਦੇ ਗਬਨ ਮਾਮਲੇ 'ਚ ਕਾਬੂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਰਿਮਾਂਡ 'ਤੇ ਲੈ ਕੇ ਜਾਂਦੇ ਹੋਏ ਐਂਟੀ ਕੁਰੱਪਸ਼ਨ ਬਿਊਰੋ ਦੇ ਕਰਮਚਾਰੀ | ਤਸਵੀਰ : ਕਪਿਲ <br/> 08-03-2026
ਪੰਚਕੂਲਾ, 7 ਮਾਰਚ (ਕਪਿਲ)-ਹਰਿਆਣਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀ ਕਰੀਬ 590 ਕਰੋੜ ਰੁ. ਦੀ ਰਾਸ਼ੀ ਦਾ ਗਬਨ ਕਰਨ ਦੇ ਮਾਮਲੇ 'ਚ ਐਂਟੀ ਕੁਰੱਪਸ਼ਨ ਬਿਊਰੋ ਨੇ ਦੋ ਹੋਰਨਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਕਾਬੂ ਮੁਲਜ਼ਮਾਂ ਦੀ ਪਛਾਣ ਸੀਮਾ ਧੀਮਾਨ ਤੇ ਅਰੁਣ ਸ਼ਰਮਾ ਵਜੋਂ ਹੋਈ ਹੈ | ਹਾਸਿਲ ਜਾਣਕਾਰੀ ਮੁਤਾਬਿਕ ਸੀਮਾ ਧੀਮਾਨ ਆਈ. ਡੀ. ਐੱਫ. ਸੀ. ਫਸਟ ਬੈਂਕ ਦੀ ਕਰਮਚਾਰੀ ਸੀ, ਜਦਕਿ ਅਰੁਣ ਸ਼ਰਮਾ ਏ. ਯੂ. ਸਮਾਲ ਫਾਈਨਾਂਸ ਬੈਂਕ ਦਾ ਰੀਜ਼ਨਲ ਹੈੱਡ ਰਹਿ ਚੁੱਕਾ ਹੈ | ਐਂਟੀ ਕੁਰੱਪਸ਼ਨ ਬਿਊਰੋ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਨ ਉਪਰੰਤ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਵਲੋਂ ਇਸ ਮਾਮਲੇ ਨਾਲ ਸੰਬੰਧਿਤ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਜਾਂਚ ਏਜੰਸੀ ਦਾ ਕਹਿਣਾ ਹੈ ਕਿ ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਮਾਮਲੇ ਨਾਲ ਜੁੜੇ ਹੋਰਨਾਂ ਤੱਥਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇਗੀ |

ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵਲੋਂ ਮੁਹਾਲੀ ਤੋਂ 9ਵੀਂ ਬੱਸ ਰਵਾਨਾ <br/> ਅਗਲੀ ਖ਼ਬਰ ਪਿੰਜੌਰ ਦੀ ਧਰਮਪੁਰ ਕਾਲੋਨੀ 'ਚ ਦੋ ਬੱਚਿਆਂ ਦੇ ਪਿਤਾ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।