06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵਲੋਂ ਮੁਹਾਲੀ ਤੋਂ 9ਵੀਂ ਬੱਸ ਰਵਾਨਾ <br/>

ਵਿਧਾਇਕ ਕੁਲਵੰਤ ਸਿੰਘ ਮੁਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 9ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ | ਅਜੀਤ ਤਸਵੀਰ <br/> 08-03-2026
ਐੱਸ. ਏ. ਐੱਸ. ਨਗਰ, 7 ਮਾਰਚ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਵਿਧਾਨ ਸਭਾ ਹਲਕੇ ਤੋਂ 9ਵੀਂ ਬੱਸ ਨੂੰ ਵਿਧਾਇਕ ਕੁਲਵੰਤ ਸਿੰਘ ਵਲੋਂ ਹਰੀ ਝੰਡੀ ਦਿਖਾ ਕੇ ਸ੍ਰੀ ਅੰਮਿ੍ਤਸਰ ਸਾਹਿਬ ਲਈ ਰਵਾਨਾ ਕੀਤਾ | ਮੁਹਾਲੀ ਦੇ ਸੈਕਟਰ-68 ਅਤੇ ਪਿੰਡ ਕੁੰਭੜਾ ਦੇ ਸ਼ਰਧਾਲੂਆਂ ਨਾਲ ਭਰੀ ਇਸ ਬੱਸ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਵਲੋਂ ਵੱਡਾ ਸਹਿਯੋਗ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬੂਥ ਵਾਈਜ਼ ਇਕ ਬੱਸ ਤੀਰਥ ਯਾਤਰਾ ਲਈ ਭੇਜੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ 'ਚ ਹੋਰ ਵੀ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਜਿਥੇ ਸ਼ਰਧਾਲੂ ਸ੍ਰੀ ਅੰਮਿ੍ਤਸਰ ਸਥਿਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ, ਉਥੇ ਹੀ ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨਾਲ ਸੰਬੰਧਿਤ ਜਲਿ੍ਹਆਂਵਾਲਾ ਬਾਗ ਨੂੰ ਵੀ ਦੇਖਣ ਦਾ ਮੌਕਾ ਮਿਲੇਗਾ | ਇਸ ਤੋਂ ਇਲਾਵਾ ਉਹ ਅਟਾਰੀ ਬਾਰਡਰ 'ਤੇ ਜਵਾਨਾਂ ਦੀ ਦੇਸ਼-ਸੇਵਾ ਨੂੰ ਵੀ ਨੇੜੇ ਤੋਂ ਦੇਖ ਸਕਣਗੇ | ਇਸ ਮੌਕੇ ਜਸਵੀਰ ਕੌਰ ਅੱਤਲੀ, ਫੂਲਰਾਜ ਸਿੰਘ (ਹਲਕਾ ਕੋਆਰਡੀਨੇਟਰ), ਕੌਂਸਲਰ ਰਮਨਪ੍ਰੀਤ ਕੌਰ (ਹਲਕਾ ਕੋਆਰਡੀਨੇਟਰ ਵੂਮੈਨ ਵਿੰਗ), ਹਰਮੇਸ਼ ਸਿੰਘ ਬਲਾਕ ਪ੍ਰਧਾਨ, ਆਰ. ਪੀ. ਸ਼ਰਮਾ, ਚਰਨਜੀਤ ਕੌਰ, ਕਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਚੰਚਲ ਸਿੰਗਲਾ, ਸੁਰਿੰਦਰ ਸਿੰਘ, ਜਰਨੈਲ ਸਿੰਘ, ਦਵਿੰਦਰ ਮੋਹਨ ਸਿੰਘ ਅਤੇ ਐਚ. ਐਸ. ਵਾਲੀਆ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ dfsdfd ਅਗਲੀ ਖ਼ਬਰ 590 ਕਰੋੜ ਰੁ. ਦੇ ਗਬਨ ਮਾਮਲੇ 'ਚ ਦੋ ਹੋਰ ਮੁਲਜ਼ਮ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।