24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੈਕਟਰ 37 ਡੀ 'ਚ ਦਿਨ ਦਿਹਾੜੇ ਮੋਬਾਈਲ ਖੋਹ ਕੇ ਨੌਜਵਾਨ ਫ਼ਰਾਰ

ਅਜੀਤ ਡੈਸਕ 29-03-2026
ਚੰਡੀਗੜ੍ਹ, 28 ਮਾਰਚ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ 'ਚ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ, ਜਿਸ ਨਾਲ ਇਲਾਕਾ ਵਾਸੀਆਂ 'ਚ ਅਸੁਰੱਖਿਆ ਦਾ ਮਾਹੌਲ ਬਣਦਾ ਜਾ ਰਿਹਾ ਹੈ | ਇਹ ਮਾਮਲਾ ਸੈਕਟਰ 37 ਡੀ ਤੋਂ ਸਾਹਮਣੇ ਆਇਆ ਹੈ, ਜਿੱਥੇ ਦਿਨ ਦਿਹਾੜੇ ਇਕ ਵਿਅਕਤੀ ਤੋਂ ਮੋਬਾਈਲ ਫ਼ੋਨ ਖੋਹ ਲਿਆ ਗਿਆ | ਇਸ ਸਬੰਧੀ ਪੁਲਿਸ ਥਾਣਾ ਸੈਕਟਰ 39 ਵਿਚ ਐਫ.ਆਈ.ਆਰ ਦਰਜ ਕੀਤੀ ਗਈ ਹੈ | ਸੈਕਟਰ 37ਡੀ ਦੇ ਰਹਿਣ ਵਾਲੇ ਐਸ.ਐਲ. ਸੋਨੀ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਹ 27 ਮਾਰਚ ਨੂੰ ਲਗਭਗ ਸਵੇਰੇ ਕਰੀਬ 11 ਵਜੇ ਸੈਕਟਰ 37ਡੀ ਦੀ ਮਿਨੀ ਮਾਰਕੀਟ ਦੇ ਪਿੱਛੇ ਪਾਰਕ ਨੇੜੇ ਮੌਜੂਦ ਸੀ ਤਾਂ ਇਕ ਅਣਪਛਾਤੇ ਵਿਅਕਤੀ ਨੇ ਅਚਾਨਕ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਘਟਨਾ ਤੋਂ ਬਾਅਦ ਤੁਰੰਤ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਨੇੜਲੇ ਇਲਾਕਿਆਂ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਘਾਲ ਕੇ ਦੋਸ਼ੀ ਦੀ ਪਛਾਣ ਕੀਤੀ ਜਾ ਰਹੀ ਹੈ | ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦ ਕਾਬੂ ਕਰਕੇ ਮਾਮਲੇ ਦਾ ਖ਼ੁਲਾਸਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਰੀਅਲ ਅਸਟੇਟ ਕਾਰੋਬਾਰੀ ਕੰਪਨੀ ਵਿਰੁੱਧ ਵਸਨੀਕ ਹੋਏ ਲਾਮਬੰਦ ਅਗਲੀ ਖ਼ਬਰ 'ਆਪ' ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਕੇ ਆਪਣਾ ਵਾਅਦਾ ਪੂਰਾ ਕੀਤਾ-ਮੁੱਖ ਮੰਤਰੀ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।