24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਰੀਅਲ ਅਸਟੇਟ ਕਾਰੋਬਾਰੀ ਕੰਪਨੀ ਵਿਰੁੱਧ ਵਸਨੀਕ ਹੋਏ ਲਾਮਬੰਦ

ਅਜੀਤ ਡੈਸਕ 29-03-2026

ਲੋੜੀਂਦੀਆਂ ਸਹੂਲਤਾਂ ਪ੍ਰਦਾਨ ਨਾ ਕਰਨ ਦਾ ਮਾਮਲਾ ਗਰਮਾਇਆ
ਮੁੱਲਾਂਪੁਰ ਗਰੀਬਦਾਸ, 28 ਮਾਰਚ (ਦਿਲਬਰ ਸਿੰਘ ਖੈਰਪੁਰ)-ਨਿਊ ਚੰਡੀਗੜ੍ਹ ਦੇ ਵਸਨੀਕਾਂ ਦਾ ਇਕ ਨਾਮੀ ਰੀਅਲ ਅਸਟੇਟ ਕਾਰੋਬਾਰੀ ਕੰਪਨੀ ਵਿਰੁੱਧ ਚੱਲ ਰਿਹਾ ਰੋਸ ਪ੍ਰਦਰਸ਼ਨ ਸ਼ਨੀਵਾਰ ਨੂੰ ਦੂਜੇ ਹਫ਼ਤੇ 'ਚ ਦਾਖ਼ਲ ਹੋ ਗਿਆ ਹੈ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਲੈ ਕੇ ਬਿਲਡਰ ਖ਼ਿਲਾਫ਼ ਰੋਸ ਹੋਰ ਤੇਜ਼ ਹੋ ਗਿਆ ਹੈ | ਅੱਜ ਸੈਂਕੜੇ ਵਸਨੀਕ, ਜਿਨ੍ਹਾਂ 'ਚ ਜ਼ਿਆਦਾਤਰ ਔਰਤਾਂ ਸ਼ਾਮਿਲ ਸਨ, ਚੰਡੀਗੜ੍ਹ-ਬੱਦੀ ਰੋਡ 'ਤੇ ਸਥਿਤ ਆਈ. ਟੀ. ਟਾਵਰ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਡਿਵੈਲਪਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਬਿਲਡਰ ਨੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਹੀਂ ਨਿਭਾਇਆ ਅਤੇ ਉਹ ਵਾਅਦੇ ਅਨੁਸਾਰ ਸਹੂਲਤਾਂ ਮੁਹੱਈਆ ਕਰਵਾਉਣ 'ਚ ਅਸਫ਼ਲ ਰਿਹਾ ਹੈ | ਰੋਸ ਪ੍ਰਦਰਸ਼ਨ 'ਚ ਸ਼ਾਮਿਲ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂਪੂੰਜੀ ਇਸ ਪ੍ਰਾਜੈਕਟ 'ਚ ਲਗਾਈ ਹੈ, ਫ਼ਿਰ ਵੀ ਉਹ ਮੁਸ਼ਕਿਲ ਹਾਲਾਤਾਂ 'ਚ ਰਹਿਣ ਲਈ ਮਜ਼ਬੂਰ ਹਨ | ਇਸੇ ਦੌਰਾਨ ਮੌਕੇ 'ਤੇ ਹਾਜ਼ਰ ਓਮੈਕਸ ਰਿਹਾਇਸ਼ੀ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਵੀਨ ਮਲਹੋਤਰਾ ਨੇ ਕਿਹਾ ਕਿ ਜਦੋਂ ਤੱਕ ਬਿਲਡਰ ਵਲੋਂ ਵਾਅਦੇ ਅਨੁਸਾਰ ਸਾਰੀਆਂ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾਂਦੀਆਂ, ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਲੋਕ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ ਕਈ ਪਰਿਵਾਰਾਂ ਨੇ ਆਪਣੀ ਜ਼ਿੰਦਗੀ ਭਰ ਦੀ ਕਮਾਈ ਇਸ ਪ੍ਰਾਜੈਕਟ 'ਚ ਲਗਾਈ ਹੈ | ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਨੇ ਇਹ ਫ਼ੈਸਲਾ ਲਿਆ ਹੈ ਕਿ ਉਹ ਕਾਨੂੰਨੀ ਰਾਹ ਅਖਤਿਆਰ ਕਰਨਗੇ ਅਤੇ ਬਿਲਡਰ ਖ਼ਿਲਾਫ਼ ਉਪਭੋਗਤਾ ਫੋਰਮ 'ਚ ਕੇਸ ਦਾਇਰ ਕਰਨਗੇ | ਇਸੇ ਦੌਰਾਨ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖ਼ਲ ਦਿੰਦੇ ਹੋਏ ਡਿਵੈਲਪਰ ਨੂੰ ਜਲਦ ਤੋਂ ਜਲਦ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦੇਣ |

ਪਿਛਲੀ ਖ਼ਬਰ ਗ਼ਜ਼ਲਗੋ ਗੁਰਦਿਆਲ ਰੌਸ਼ਨ ਦਾ ਤੀਜਾ ਬਾਵਾ ਬਲਵੰਤ ਯਾਦਗਾਰੀ ਐਵਾਰਡ (2026) ਨਾਲ ਸਨਮਾਨ ਅਗਲੀ ਖ਼ਬਰ ਸੈਕਟਰ 37 ਡੀ 'ਚ ਦਿਨ ਦਿਹਾੜੇ ਮੋਬਾਈਲ ਖੋਹ ਕੇ ਨੌਜਵਾਨ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।