25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੁਸ਼ਮਾ ਵਲੈਂਸੀਆ ਸੁਸਾਇਟੀ ਦੇ ਵਸਨੀਕਾਂ ਵਲੋਂ ਬਿਲਡਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 29-03-2026
ਜ਼ੀਰਕਪੁਰ, 28 ਮਾਰਚ (ਮਨਿੰਦਰ ਸਿੰਘ)-ਨਗਲਾ ਰੋਡ 'ਤੇ ਸਥਿਤ ਸੁਸ਼ਮਾ ਵਲੈਂਸੀਆ ਸੁਸਾਇਟੀ ਦੇ ਵਸਨੀਕਾਂ ਵਲੋਂ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਬਿਲਡਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਹਾਜ਼ਰ ਮਨੋਜ ਕੁਮਾਰ, ਵਿਨੋਦ ਕੁਮਾਰ, ਦੀਪਕ ਕੁਮਾਰ, ਅਨੁਪਮ, ਸਾਹਿਲ, ਰਾਜੀਵ ਸ਼ਰਮਾ, ਰਜਨੀਸ਼ ਸ਼ਰਮਾ ਤੇ ਸੰਜੀਵ ਸ਼ਰਮਾ ਸਮੇਤ ਹੋਰਨਾਂ ਵਸਨੀਕਾਂ ਨੇ ਕਿਹਾ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਸੁਸਾਇਟੀ ਵਿਚ ਲੋੜੀਂਦੀ ਸੁਰੱਖਿਆ, ਬਿਜਲੀ ਤੇ ਪਾਣੀ ਦੀ ਸਪਲਾਈ ਦੀ ਘਾਟ ਕਾਰਨ ਰੋਜ਼ਾਨਾ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਬਿਲਡਰ 'ਤੇ ਫਲੈਟ ਵੇਚਣ ਸਮੇਂ ਕੀਤੇ ਗਏ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਰਹਿਣ ਦਾ ਦੋਸ਼ ਲਗਾਉਂਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਤੁਰੰਤ ਨਿੱਜੀ ਦਖ਼ਲ ਦੇਣ ਦੀ ਮੰਗ ਵੀ ਕੀਤੀ | ਇਸ ਦੇ ਨਾਲ ਹੀ ਸਥਾਨਕ ਵਸਨੀਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਨਾ ਕਰਵਾਇਆ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਬਿਜਲੀ ਦੇ ਕੁਨੈਕਸ਼ਨ ਮਿਲ ਜਾਣ ਤਾਂ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਉਨ੍ਹਾਂ ਨੂੰ ਵਰਤਮਾਨ ਸਮੇਂ ਵਿਚ ਜਨਰੇਟਰਾਂ ਰਾਹੀਂ ਬਿਜਲੀ ਮਿਲ ਰਹੀ ਹੈ, ਜਿਸ ਨਾਲ ਡੀਜ਼ਲ ਦੀ ਕਾਫ਼ੀ ਖਪਤ ਹੋ ਰਹੀ ਹੈ |

ਪਿਛਲੀ ਖ਼ਬਰ ਬੱਚਿਆਂ ਦੇ ਪੋਸ਼ਣ ਤੇ ਫ਼ੌਜ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ– ਵਿਧਾਇਕ ਅਸ਼ਵਨੀ ਸ਼ਰਮਾ ਅਗਲੀ ਖ਼ਬਰ ਤਿ੍ਸ਼ਲਾ ਬਿਲਡਰਜ਼ ਗਰੁੱਪ ਵਲੋਂ ਨਵੇਂ ਪ੍ਰਾਜੈਕਟ 'ਆਇਰਿਸ਼ ਟਾਊਨ' ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।