25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਡੇਰਾਬੱਸੀ ਨਗਰ ਕੌਂਸਲ ਵਲੋਂ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਨੂੰ ਨੋਟਿਸ ਜਾਰੀ <br/>

ਅਜੀਤ ਡੈਸਕ 29-03-2026
ਡੇਰਾਬੱਸੀ, 28 ਮਾਰਚ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਵਲੋਂ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਮਾਲਕਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਨਗਰ ਕੌਂਸਲ ਵਲੋਂ 20 ਹਜ਼ਾਰ ਤੋਂ ਜ਼ਿਆਦਾ ਬਕਾਇਆ ਪ੍ਰਾਪਰਟੀ ਟੈਕਸ ਵਾਲੇ ਮਾਲਕਾਂ ਦੇ ਖ਼ਿਲਾਫ਼ ਨੋਟਿਸ ਜਾਰੀ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਬਾਬਤ ਨਗਰ ਕੌਂਸਲ ਡੇਰਾਬੱਸੀ ਦੇ ਕਾਰਜ ਸਾਧਕ ਅਫ਼ਸਰ ਰਵਨੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ 31 ਮਾਰਚ ਤੋਂ ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਟੈਕਸ ਵਸੂਲੀ ਨੂੰ ਲੈ ਕੇ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ ਕਰੀਬ 150 ਪ੍ਰਾਪਰਟੀ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ | ਇਹ ਉਹ ਲੋਕ ਹਨ, ਜਿਨ੍ਹਾਂ ਦਾ ਪ੍ਰਾਪਰਟੀ ਟੈਕਸ ਬਕਾਇਆ 20 ਹਜ਼ਾਰ ਰੁ. ਤੋਂ ਵੱਧ ਹੈ | ਨਗਰ ਕੌਂਸਲ ਵਲੋਂ ਇਨ੍ਹਾਂ ਪ੍ਰਾਪਰਟੀ ਮਾਲਕਾਂ ਦੇ ਖ਼ਿਲਾਫ਼ ਅਗਲੇਰੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ, ਜੇਕਰ ਉਹ ਸਮੇਂ ਸਿਰ ਭੁਗਤਾਨ ਨਹੀਂ ਕਰਦੇ | ਰਵਨੀਤ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਨਗਰ ਕੌਂਸਲ ਨੂੰ ਵੱਡਾ ਮਾਲੀਆ ਇਕੱਤਰ ਹੋਣ ਦੀ ਉਮੀਦ ਹੈ ਅਤੇ ਇਹ ਰਕਮ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਬਹੁਤ ਹੀ ਜ਼ਰੂਰੀ ਹੈ, ਜਿਸ ਨਾਲ ਸੜਕਾਂ, ਸਫ਼ਾਈ ਅਤੇ ਹੋਰ ਬੁਨਿਆਦੀ ਸੁਵਿਧਾਵਾਂ 'ਚ ਸੁਧਾਰ ਕੀਤਾ ਜਾ ਸਕੇਗਾ |

ਪਿਛਲੀ ਖ਼ਬਰ ਜਸਵੀਰ ਕੌਰ ਦੀ ਇੰਸਪੈਕਟਰ ਵਜੋਂ ਹੋਈ ਤਰੱਕੀ <br/> ਅਗਲੀ ਖ਼ਬਰ ਘਰ 'ਚੋਂ ਲੱਖਾਂ ਰੁ. ਦੀ ਨਕਦੀ ਅਤੇ ਗਹਿਣੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।