25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੁਰਦੁਆਰਾ ਸ੍ਰੀ ਝੰਡਾ ਸਾਹਿਬ ਦੀ ਨਵੀਂ ਕਮੇਟੀ ਸਰਬਸੰਮਤੀ ਨਾਲ ਚੁਣੀ ਗੁਰਮੇਲ ਸਿੰਘ ਕਲਾਰਾਂ ਨੂੰ ਸੌਂਪੀ ਮੁੱਖ ਸੇਵਾਦਾਰ ਦੀ ਜ਼ਿੰਮੇਵਾਰੀ <br/>

ਗੁਰਦੁਆਰਾ ਸ੍ਰੀ ਝੰਡਾ ਸਾਹਿਬ ਦੀ ਨਵੀਂ ਚੁਣੀ ਗਈ ਕਮੇਟੀ ਦੇ ਮੈਂਬਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਕਰਦੇ ਹੋਏ ਪਤਵੰਤੇ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 29-03-2026
ਕੁਰਾਲੀ, 28 ਮਾਰਚ (ਬਿੱਲਾ ਅਕਾਲਗੜ੍ਹੀਆ)-ਇੱਥੋਂ ਨੇੜਲੇ ਪਿੰਡ ਪਡਿਆਲਾ ਦੇ ਗੁਰਦੁਆਰਾ ਸ੍ਰੀ ਝੰਡਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਇਕ ਜ਼ਰੂਰੀ ਮੀਟਿੰਗ ਸੱਦੀ ਗਈ, ਜਿਸ ਦੌਰਾਨ ਸਮੂਹ ਮੈਂਬਰਾਂ ਦੀ ਹਾਜ਼ਰੀ 'ਚ ਸਰਬਸੰਮਤੀ ਨਾਲ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਦੇ ਪਹਿਲੇ ਪ੍ਰਧਾਨ ਗੁਰਮੀਤ ਸਿੰਘ ਸੋਢੀ ਚੰਡੀਗੜ੍ਹ ਵਾਲਿਆਂ ਵਲੋਂ ਆਪਣੇ ਜ਼ਰੂਰੀ ਰੁਝੇਵਿਆਂ ਕਾਰਨ ਨਵੀਂ ਕਮੇਟੀ ਦੇ ਚੋਣ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ, ਜਿਸ ਦੇ ਚਲਦਿਆਂ ਸਰਬਸੰਮਤੀ ਨਾਲ ਗੁਰਮੇਲ ਸਿੰਘ ਕਲਾਰਾਂ ਨੂੰ ਮੁੱਖ ਸੇਵਾਦਾਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ | ਇਸ ਤੋਂ ਇਲਾਵਾ ਪਰਮਜੀਤ ਸਿੰਘ ਪਡਿਆਲਾ, ਹਰਦੇਵ ਸਿੰਘ ਪਡਿਆਲਾ, ਭੁਪਿੰਦਰ ਸਿੰਘ ਸਾਬਕਾ ਸਰਪੰਚ ਲਖਨੌਰ, ਜਵਾਲਾ ਸਿੰਘ ਝਿੰਗੜਾਂ, ਨੈਬ ਸਿੰਘ ਰਕੌਲੀ, ਤਰਲੋਚਨ ਸਿੰਘ ਪਡਿਆਲਾ, ਮੇਜਰ ਸਿੰਘ ਪਡਿਆਲਾ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ ਲਖਨੌਰ, ਸਪਿੰਦਰ ਸਿੰਘ ਸ਼ਾਹਪੁਰ, ਹਰਪ੍ਰੀਤ ਸਿੰਘ ਵਿੱਕੀ, ਜਗਦੀਸ਼ ਸਿੰਘ ਪਡਿਆਲਾ, ਗੁਰਮੇਲ ਸਿੰਘ ਨਨਹੇੜੀਆਂ, ਤਰਲੋਚਨ ਸਿੰਘ ਸਰਪੰਚ ਨੱਗਲਗੜ੍ਹੀਆਂ, ਬਿਕਰਮ ਸਿੰਘ ਅਤੇ ਨੱਥਾ ਸਿੰਘ ਪਡਿਆਲਾ ਨੂੰ ਮੈਂਬਰ ਚੁਣਿਆ ਗਿਆ | ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਝੰਡਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਨਿਰੰਤਰ ਲੜੀ ਚੱਲ ਰਹੀ ਹੈ | ਇਸ ਦੇ ਨਾਲ ਹੀ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮਰੀਜ਼ਾਂ ਲਈ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਅਕਾਲੀ ਦਲ ਦੇ ਹਲਕਾ ਇੰਚਾਰਜ ਖੇੜਾ ਵਲੋਂ ਪਿੰਡ ਸ਼ੂੰਕ ਸਥਿਤ ਅਨਾਜ ਭੰਡਾਰ ਕੇਂਦਰ ਦਾ ਦੌਰਾ ਕਿਹਾ, ਸੁਸਰੀ ਵਾਲੀ ਕਣਕ ਖਾ... ਅਗਲੀ ਖ਼ਬਰ ਕੁਰਾਲੀ ਦਾ ਤਿੰਨ ਰੋਜ਼ਾ ਆਲ ਓਪਨ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਮੇਜ਼ਬਾਨ ਕੁਰਾਲੀ ਦੀ ਟੀਮ ਨੇ ਮਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।