15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਿਟੀ ਬੱਸ ਸਰਿਵਸ ਦੇ ਰੂਪ 'ਚ ਮੁਹਾਲੀ ਸ਼ਹਿਰ ਨੂੰ ਮਿਲੇਗੀ ਵੱਡੀ ਸਹੂਲਤ : ਡਾ. ਆਹਲੂਵਾਲੀਆ <br/>

ਅਜੀਤ ਡੈਸਕ 04-04-2026
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਅਤੇ ਆਸਪਾਸ ਦੇ ਖੇਤਰਾਂ 'ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਜਨਤਕ ਆਵਾਜਾਈ ਦੀ ਸਮੱਸਿਆ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵਲੋਂ ਅੱਜ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੱਤਰ ਲਿਖ ਕੇ ਮੁਹਾਲੀ, ਖਰੜ, ਜ਼ੀਰਕਪੁਰ ਅਤੇ ਡੇਰਾਬੱਸੀ ਵਿਚਕਾਰ ਸਿਟੀ ਬੱਸ ਸਰਿਵਸ ਜਲਦ ਸ਼ੁਰੂ ਕਰਨ ਦੀ ਮੰਗ ਕੀਤੀ ਹੈ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਆਹਲੂਵਾਲੀਆ ਨੇ ਕਿਹਾ ਕਿ ਰੋਜ਼ਾਨਾ ਹਜ਼ਾਰਾਂ ਵਿਦਿਆਰਥੀਆਂ, ਕਰਮਚਾਰੀਆਂ ਅਤੇ ਮਜ਼ਦੂਰਾਂ ਨੂੰ ਆਵਾਜਾਈ ਪੱਖੋਂ ਭਾਰੀ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਸਿਟੀ ਬੱਸ ਸਰਿਵਸ ਸਿਰਫ਼ ਇਕ ਸਹੂਲਤ ਨਹੀਂ, ਸਗੋਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਜ਼ਰੂਰੀ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਸੇਵਾ ਦੇ ਸ਼ੁਰੂ ਹੋਣ ਨਾਲ ਲੋਕਾਂ ਦੀ ਨਿੱਜੀ ਵਾਹਨਾਂ 'ਤੇ ਨਿਰਭਰਤਾ ਘਟੇਗੀ ਅਤੇ ਟ੍ਰੈਫ਼ਿਕ ਜਾਮ ਦੀ ਸਮੱਸਿਆ 'ਚ ਕਮੀ ਆਵੇਗੀ | ਇਸ ਤੋਂ ਇਲਾਵਾ ਇਸ ਉਪਰਾਲੇ ਨਾਲ ਲੋਕਾਂ ਨੂੰ ਸਸਤੇ ਅਤੇ ਸੁਰੱਖਿਅਤ ਸਫ਼ਰ ਦੀ ਸੁਵਿਧਾ ਮਿਲੇਗਾ ਅਤੇ ਵਾਤਾਵਰਨ ਪ੍ਰਦੂਸ਼ਣ 'ਚ ਵੀ ਕਮੀ ਆਵੇਗੀ | ਉਨ੍ਹਾਂ ਕਿਹਾ ਕਿ ਮੁਹਾਲੀ ਖੇਤਰ 'ਚ ਤੇਜ਼ੀ ਨਾਲ ਵੱਧ ਰਹੀ ਆਬਾਦੀ ਨੂੰ ਦੇਖਦੇ ਹੋਏ ਇਕ ਮਜ਼ਬੂਤ ਤੇ ਸੁਚਾਰੂ ਜਨਤਕ ਆਵਾਜਾਈ ਪ੍ਰਣਾਲੀ ਦੀ ਲੋੜ ਹੈ, ਜਿਸ ਨਾਲ ਸ਼ਹਿਰਾਂ ਵਿਚਕਾਰ ਕੁਨੈਕਟੀਵਿਟੀ ਵਧੀਆ ਹੋਵੇਗੀ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ |

ਪਿਛਲੀ ਖ਼ਬਰ ਨਿਊ ਚੰਡੀਗੜ੍ਹ ਖੇਤਰ 'ਚ ਰੋਜ਼ਾਨਾ ਵਾਪਰ ਰਹੀਆਂ ਨੇ ਫਿਰੌਤੀ ਲਈ ਗੋਲੀਬਾਰੀ ਦੀਆਂ ਘਟਨਾਵਾਂ <br/> ਅਗਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਦੇ ਵਿਹੜੇ 'ਚ ਡਾ. ਬਲਵਿੰਦਰ ਕੌਰ ਬਰਾੜ ਨਾਲ ਰੂਬਰੂ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।