14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ- ਰਾਣਾ ਗਿੱਲ

ਅਜੀਤ ਡੈਸਕ 04-04-2026

ਖਰੜ, 3 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਗੁਰਦੁਆਰਾ ਕਲਗੀਧਰ ਸਾਹਿਬ ਖਰੜ ਨੇੜੇ ਇਕ ਖਾਲੀ ਪਲਾਟ 'ਚ ਕਿਸੇ ਵਿਅਕਤੀ ਵਲੋਂ ਕਥਿਤ ਤੌਰ 'ਤੇ ਗੁਟਕਾ ਸਾਹਿਬ ਅਤੇ ਹੋਰ ਧਾਰਮਿਕ ਸਾਹਿਤ ਸੁੱਟੇ ਜਾਣ ਕਾਰਨ ਸਮੁੱਚੇ ਸ਼ਹਿਰ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਕਿਹਾ ਇਹ ਘਟਨਾ ਬਹੁਤ ਹੀ ਸ਼ਰਮਨਾਕ ਅਤੇ ਦੁੱਖਦਾਈ ਹੈ | ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਤਾਕਤਾਂ ਸਾਡੇ ਆਪਸੀ ਭਾਈਚਾਰੇ ਅਤੇ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ | ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ |

ਪਿਛਲੀ ਖ਼ਬਰ ਧਰਮਗੜ੍ਹ ਨੂੰ ਜਾਣ ਵਾਲੀ ਸੜਕ ਕਿਸੇ ਸਮੇਂ ਵੀ ਬਣ ਸਕਦੀ ਹੈ ਹਾਦਸੇ ਦਾ ਕਾਰਨ ਡਿਪਟੀ ਮੇਅਰ ਬੇਦੀ ਨੇ ਸਰਕਾਰ ਦੀ ਕਾਰਗੁਜ... ਅਗਲੀ ਖ਼ਬਰ ਸੁਭਾਸ਼ ਸ਼ਰਮਾ ਨੇ ਵੱਖ-ਵੱਖ ਥਾਈਾ ਹਨੂੰਮਾਨ ਜੈਅੰਤੀ ਸੰਬੰਧੀ ਸਮਾਗਮਾਂ 'ਚ ਸ਼ਿਰਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।