13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪਹਿਲਾਂ ਵਰਤੇ ਮੋਬਾਈਲ ਫ਼ੋਨ ਨਹੀਂ ਲੈਣਗੀਆਂ ਆਂਗਣਵਾੜੀ ਵਰਕਰਾਂ-ਬਲਜੀਤ ਕੌਰ ਰਕੌਲੀ <br/>

ਅਜੀਤ ਡੈਸਕ 11-04-2026
ਮਾਜਰੀ, 10 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਜੁਝਾਰੂ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਪਹਿਲਾਂ ਵਰਤੇ ਮੋਬਾਈਲ ਫ਼ੋਨ ਦੇਣ ਦੀ ਜੋ ਸਕੀਮ ਲਗਾ ਰਹੀ ਹੈ, ਉਸ ਨੂੰ ਯੂਨੀਅਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਸੱਤਾ 'ਤੇ ਕਾਬਜ਼ 'ਆਪ' ਸਰਕਾਰ ਮੁਲਾਜ਼ਮਾਂ ਨੂੰ ਲਾਰੇ-ਲੱਪੇ ਲਗਾ ਕੇ ਹੀ ਟਾਈਮ ਟਪਾ ਰਹੀ ਹੈ, ਜਦਕਿ ਉਨ੍ਹਾਂ ਦੀ ਇਕ ਵੀ ਮੰਗ ਨੂੰ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਮੁਲਾਜ਼ਮਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ ਸਨ ਅਤੇ ਹੁਣ ਬੀ. ਐਲ. ਓ. ਵਲੋਂ ਵਰਤੇ ਗਏ ਮੋਬਾਈਲ ਫ਼ੋਨ ਉਨ੍ਹਾਂ ਨੂੰ ਮੁਹੱਈਆ ਕਰਵਾ ਜਾ ਰਹੇ ਹਨ, ਜਿਨ੍ਹਾਂ ਨੂੰ ਆਂਗਣਵਾੜੀ ਯੂਨੀਅਨ ਨੇ ਸਵੀਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਮੰਗ ਕੀਤੀ ਆਂਗਣਵਾੜੀ ਮੁਲਾਜ਼ਮਾਂ ਨੂੰ ਨਵੇਂ ਫੋਨ ਮੁਹੱਈਆ ਕਰਵਾਏ ਜਾਣ ਤਾਂ ਕਿ ਉਸ ਆਪਣੇ ਕੰਮ ਨੂੰ ਸਹੀ ਤਰੀਕੇ ਨਾਲ ਅੰਜਾਮ ਦੇ ਸਕਣ | ਇਸ ਮੌਕੇ ਹੀਨਾ ਕੁਰਾਲੀ, ਨੀਤੂ ਰਾਣੀ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਸੁਰਿੰਦਰ ਕੌਰ, ਹਰਜੀਤ ਕੌਰ, ਸੰਦੀਪ ਕੌਰ, ਭੁਪਿੰਦਰ ਕੌਰ, ਸਰਬਜੀਤ ਕੌਰ ਤੇ ਨੀਸ਼ਾ ਕੌਸ਼ਲ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਦੁਸ਼ਯੰਤ ਚੌਟਾਲਾ ਨੇ ਸਰਕਾਰ 'ਤੇ ਹਮਲਾ ਕਰਦਿਆਂ ਕਣਕ ਦੀ ਖ਼ਰੀਦ, ਮਜ਼ਦੂਰੀ ਤੇ ਬੈਂਕ ਐਫ. ਡੀ. ਘੁਟਾਲੇ ਸੰਬੰਧੀ ਸਵਾਲ ਚੁ... ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਡੇਰਾਬੱਸੀ ਵਲੋਂ ਪੁਆਧੀ ਲੋਕ-ਕਵੀ ਗੁਰਬਚਨ ਸਿੰਘ 'ਆਜ਼ਾਦ' ਦੀਆਂ ਦੋ ਪੁਸਤਕਾਂ ਲੋਕ-ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।