13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਜਨਮ ਦਿਨ ਮਨਾਇਆ <br/>

ਅਜੀਤ ਡੈਸਕ 11-04-2026
ਖਰੜ, 10 ਅਪ੍ਰੈਲ (ਜੰਡਪੁਰੀ)-ਡਿਪਟੀ ਕਮਿਸ਼ਨਰ ਮੁਹਾਲੀ ਦੀ ਅਗਵਾਈ ਹੇਠ ਚੱਲ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਵਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਰੁਜ਼ਗਾਰ ਦੇਣ ਲਈ ਸਥਾਪਿਤ 'ਵਿੰਗਜ਼' ਕੰਟੀਨ 'ਚ ਰੁਜ਼ਗਾਰ 'ਤੇ ਲੱਗੇ ਨਿਮਿਤ ਡੋਗਰਾ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਦੇ ਸਕੱਤਰ ਹਰਬੰਸ ਸਿੰਘ, ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ, ਕੰਪਿਊਟਰ ਵਿਭਾਗ ਦੇ ਇੰਚਾਰਜ ਰਵਿੰਦਰ ਸਿੰਘ ਵਾਲੀਆ ਤੇ ਸੰਜੀਵ ਜਿੰਦਲ ਉਚੇਚੇ ਤੌਰ 'ਤੇ ਹਾਜ਼ਰ | ਇਸ ਮੌਕੇ ਬੱਚੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਹਿਲਾਂ ਰੁਜ਼ਗਾਰ ਮਿਲਣਾ ਅਤੇ ਹੁਣ ਜਨਮ ਦਿਨ ਨੂੰ ਇਸ ਤਰ੍ਹਾਂ ਮਨਾਇਆ ਜਾਣਾ ਉਨ੍ਹਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਬੱਚੇ ਦੀ ਮਾਤਾ ਨੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਬੱਚਿਆਂ ਦੇ ਹੌਸਲੇ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਸਮਾਜ 'ਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ | ਅੰਤ 'ਚ ਪ੍ਰੋ. ਗੁਰਬਖਸ਼ੀਸ਼ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਸਿਰਫ਼ ਜਨਮ ਦਿਨ ਦੀ ਖੁਸ਼ੀ ਨਹੀਂ ਸੀ, ਸਗੋਂ ਸਮਾਜਿਕ ਸਮਾਨਤਾ, ਸਹਿਯੋਗ ਅਤੇ ਹੌਸਲਾ ਅਫ਼ਜ਼ਾਈ ਦੀ ਸੁੰਦਰ ਮਿਸਾਲ ਸੀ | ਇਸ ਮੌਕੇ ਕੰਟੀਨ ਸੁਪਰਵਾਈਜ਼ਰ ਅਰਵਿੰਦਰ ਸਿੰਘ, ਕਵਿਤਾ ਮੌਂਗਾ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਕਾਸ ਸਿੰਗਲਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਨੇ ਪੂਰੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ <br/> ਅਗਲੀ ਖ਼ਬਰ ਡੇਰਾਬੱਸੀ 'ਚ ਹਰਿਆਣਾ ਰੋਡਵੇਜ਼ ਦੇ ਬੱਸ ਚਾਲਕ ਸਵਾਰੀਆਂ ਨੂੰ ਕਰ ਰਹੇ ਖੱਜਲ ਖੁਆਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।