12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੋਟਰਸਾਈਕਲ ਚੋਰੀ ਕਰਨ ਵਾਲਾ ਮੁਲਜ਼ਮ ਲੋਕਾਂ ਦੀ ਮਦਦ ਨਾਲ ਕਾਬੂ <br/>

ਅਜੀਤ ਡੈਸਕ 11-04-2026
ਡੇਰਾਬੱਸੀ, 10 ਅਪ੍ਰੈਲ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਸਥਾਨਕ ਬੱਸ ਸਟੈਂਡ ਦੇ ਥੱਲ੍ਹੇ ਤੋਂ ਮੋਟਰਸਾਈਕਲ ਚੋਰੀ ਕਰਕੇ ਭੱਜਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪੁਲਿਸ ਨੇ ਮੁਲਜ਼ਮ ਅਦਿੱਤਿਆ ਧੀਮਾਨ ਪੁੱਤਰ ਜੈਪਾਲ ਧੀਮਾਨ ਵਾਸੀ ਵਿਸ਼ਵਕਰਮਾ ਮੁਹੱਲਾ ਡੇਰਾਬੱਸੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਘਟਨਾ ਸੰਬੰਧੀ ਮੁਦੱਈ ਕਮਲਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਰਾਜਪੁਰਾ ਨੇ ਦੱਸਿਆ ਕਿ ਉਹ ਆਪਣੇ ਨਿੱਜੀ ਕੰਮ ਲਈ ਹੀਰੋ ਸਪਲੈਂਡਰ ਮੋਟਰਸਾਈਕਲ (ਪੀ. ਬੀ.-39-ਐਫ-1517) 'ਤੇ ਸਵਾਰ ਹੋ ਕੇ ਡੇਰਾਬੱਸੀ ਅਦਾਲਤ ਵਿਖੇ ਆਇਆ ਸੀ ਅਤੇ ਇਸ ਦੌਰਾਨ ਜਦੋਂ ਉਹ ਆਪਣਾ ਮੋਟਰਸਾਈਕਲ ਫਲਾਈ ਓਵਰ ਹੇਠਾਂ ਲਾਕ ਕਰਕੇ ਆਪਣੇ ਰਿਸ਼ਤੇਦਾਰ ਦੀ ਉਡੀਕ ਕਰ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਉਕਤ ਮੁਲਜ਼ਮ ਉਸ ਦਾ ਮੋਟਰਸਾਈਕਲ ਚੋਰੀ ਕਰਨ ਦੀ ਨੀਅਤ ਨਾਲ ਸਟਾਰਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ | ਇਸੇ ਦੌਰਾਨ ਕਮਲਜੀਤ ਸਿੰਘ ਵਲੋਂ ਰੌਲਾ ਪਾਉਣ 'ਤੇ ਜਦੋਂ ਮੁਲਜ਼ਮ ਭੱਜਣ ਲੱਗਾ ਤਾਂ ਉਸ ਦਾ ਪਿੱਛਾ ਕਰਦਿਆਂ ਕਮਲਜੀਤ ਨੇ ਇਕ ਹੋਰ ਮੋਟਰਸਾਈਕਲ ਤੋਂ ਲਿਫ਼ਟ ਲਈ ਅਤੇ ਰਾਹਗੀਰਾਂ ਦੀ ਮਦਦ ਨਾਲ ਐਕਸਿਸ ਬੈਂਕ ਨੇੜੇ ਪੈਟਰੋਲ ਪੰਪ ਕੋਲ ਉਸ ਨੂੰ ਦਬੋਚ ਲਿਆ | ਇਸ ਦੌਰਾਨ ਇਕੱਤਰ ਹੋਏ ਲੋਕਾਂ ਨੇ ਚੋਰ ਦੀ ਚੰਗੀ ਭੁਗਤ ਸੰਵਾਰੀ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ | ਉਧਰ ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਫਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਕਾਬੂ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਦੇ ਖ਼ਿਲਾਫ਼ ਸਾਲ 2025 'ਚ ਨਸ਼ਾ ਤਸਕਰੀ ਤੇ ਚੋਰੀ ਦੇ ਦੋ ਮਾਮਲੇ ਪਹਿਲਾਂ ਹੀ ਦਰਜ ਹਨ | ਪੁਲਿਸ ਨੇ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ 3 ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ, ਜਿਸ ਦੌਰਾਨ ਉਸ ਕੋਲੋਂ ਹੋਰਨਾਂ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ |

ਪਿਛਲੀ ਖ਼ਬਰ ਡੀ. ਸੀ. ਕੋਮਲ ਮਿੱਤਲ ਨੇ ਮਾਲ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ <br/> ਅਗਲੀ ਖ਼ਬਰ ਆਬਕਾਰੀ ਵਿਭਾਗ ਨੇ ਦੂਜੀ ਵਾਰੀ ਹੋਟਲ 'ਚ ਮਾਰਿਆ ਛਾਪਾ, ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਕੀਤੀ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।