20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗਲੋਬਲ ਵਿਜ਼ਡਮ ਸਕੂਲ ਵਿਖੇ 'ਲਿੰਗ ਸੰਵੇਦਨਸ਼ੀਲਤਾ' ਵਿਸ਼ੇ 'ਤੇ ਅਧਿਆਪਕਾਂ ਲਈ ਵਿਸ਼ੇਸ਼ ਸੈਸ਼ਨ <br/>

ਡੇਰਾਬੱਸੀ ਦੇ ਗਲੋਬਲ ਵਿਜ਼ਡਮ ਸਕੂਲ ਵਿਖੇ ਕਰਵਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ ਮਹਿਮਾਨਾਂ ਨਾਲ ਸਾਂਝੀ ਤਸਵੀਰ ਕਰਵਾਉਂਦੇ ਹੋਏ ਪ੍ਰਬੰਧਕ | ਤਸਵੀਰ : ਰਣਬੀਰ ਸਿੰਘ ਪੜ੍ਹੀ <br/> 13-04-2026
ਡੇਰਾਬੱਸੀ, 12 ਅਪ੍ਰੈਲ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਗਲੋਬਲ ਵਿਜ਼ਡਮ ਸਕੂਲ ਵਿਖੇ ਅਧਿਆਪਕਾਂ ਦੀ ਪੇਸ਼ੇਵਰ ਮੁਹਾਰਤ ਵਧਾਉਣ ਦੇ ਉਦੇਸ਼ ਨਾਲ ਸੀ. ਬੀ. ਐਸ. ਈ. ਦੇ 'ਸਮਰੱਥਾ ਨਿਰਮਾਣ ਪ੍ਰੋਗਰਾਮ' ਤਹਿਤ ਸਕੂਲਾਂ ਵਿਚ ਲਿੰਗ ਸੰਵੇਦਨਸ਼ੀਲਤਾ ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਵਿਚ ਸਕੂਲ ਦੇ ਸਮੂਹ ਸਟਾਫ ਨੇ ਬਹੁਤ ਹੀ ਗੰਭੀਰਤਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਸ ਸੈਸ਼ਨ 'ਚ ਮੁੱਖ ਬੁਲਾਰੇ ਵਜੋਂ ਪਹੁੰਚੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਚੰਡੀਗੜ੍ਹ ਦੀ ਸਾਬਕਾ ਪਿ੍ੰਸੀਪਲ ਡਾ. ਵਿਭਾ ਰੇ ਅਤੇ ਸਰਕਾਰੀ ਸੈਕੰਡਰੀ ਸਕੂਲ ਸੈਕਟਰ-40 ਚੰਡੀਗੜ੍ਹ ਦੇ ਰਾਮ ਕੁਮਾਰ ਸ਼ਰਮਾ ਨੇ ਅਧਿਆਪਕਾਂ ਨਾਲ ਬਹੁਤ ਹੀ ਬਾਰੀਕੀ ਨਾਲ ਨੁਕਤੇ ਸਾਂਝੇ ਕੀਤੇ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਕੂਲਾਂ 'ਚ ਅਜਿਹਾ ਮਾਹੌਲ ਸਿਰਜਣਾ ਸਮੇਂ ਦੀ ਮੁੱਖ ਲੋੜ ਹੈ, ਜਿਥੇ ਲੜਕੇ ਅਤੇ ਲੜਕੀਆਂ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਸਤਿਕਾਰ ਅਤੇ ਮੌਕੇ ਪ੍ਰਾਪਤ ਕਰ ਸਕਣ | ਉਨ੍ਹਾਂ ਨੇ ਰੋਜ਼ਾਨਾ ਜੀਵਨ ਦੀਆਂ ਉਦਾਹਰਨਾਂ ਰਾਹੀਂ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵਿਦਿਆਰਥੀਆਂ ਦੇ ਮਨਾਂ 'ਚੋਂ ਲਿੰਗ ਆਧਾਰਿਤ ਪੁਰਾਣੀਆਂ ਰੂੜ੍ਹੀਵਾਦੀ ਧਾਰਨਾਵਾਂ ਨੂੰ ਖ਼ਤਮ ਕਰਨ ਲਈ ਇਕ ਮਾਰਗਦਰਸ਼ਕ ਵਜੋਂ ਕੰਮ ਕਰਨ | ਉਕਤ ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ਵੀ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਸ਼ੰਕੇ ਦੂਰ ਕੀਤੇ | ਸਮਾਗਮ ਦੇ ਅਖੀਰ 'ਚ ਸਕੂਲ ਦੀ ਪਿ੍ੰਸੀਪਲ ਡਾ. ਬਸੁੰਧਰਾ ਅਤੇ ਚੇਅਰਮੈਨ ਗੁਰਦੀਪ ਸਿੰਘ ਚਹਿਲ ਨੇ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਸੀ. ਬੀ. ਐਸ. ਈ. ਦੀ ਇਹ ਪਹਿਲਕਦਮੀ ਅਧਿਆਪਕਾਂ ਨੂੰ ਸਮਾਜਿਕ ਚੁਣੌਤੀਆਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਬਣਾਏਗੀ, ਜਿਸ ਦਾ ਸਿੱਧਾ ਲਾਭ ਵਿਦਿਆਰਥੀਆਂ ਨੂੰ ਮਿਲੇਗਾ |

ਪਿਛਲੀ ਖ਼ਬਰ ਜੜ੍ਹਾਂ ਨਾਲ ਜੁੜੋ ਸੰਸਥਾ ਵਲੋਂ ਨਾਰੀ ਸ਼ਕਤੀ ਵੰਦਨ ਐਕਟ ਦਾ ਸਵਾਗਤ <br/> ਅਗਲੀ ਖ਼ਬਰ ਹਰਦਮ ਸਿੰਘ ਮਲਕਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।