18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਰੋਟਰੀ ਕਲੱਬ ਸਿਲਵਰ ਸਿਟੀ ਨੇ ਖ਼ੂਨਦਾਨ ਕੈਂਪ ਲਗਾਇਆ <br/>

ਰੋਟਰੀ ਕਲੱਬ ਸਿਲਵਰ ਸਿਟੀ ਵਲੋਂ ਲਗਾਏ ਗਏ ਕੈਂਪ ਦੌਰਾਨ ਖ਼ੂਨਦਾਨੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਪ੍ਰਬੰਧਕ | ਅਜੀਤ ਤਸਵੀਰ <br/> 13-04-2026
ਐੱਸ. ਏ. ਐੱਸ. ਨਗਰ, 12 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਵਲੋਂ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-26 ਚੰਡੀਗੜ੍ਹ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਮਾਹਿਰ ਡਾਕਟਰੀ ਟੀਮ ਵਲੋਂ 50 ਤੋਂ ਵੱਧ ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਦੇ ਪ੍ਰਧਾਨ ਡਾ. ਜਗਦੀਪ ਸਿੰਘ ਨੇ ਟ੍ਰਾਈਸਿਟੀ ਖੇਤਰ ਵਿਚ ਸਵੈ-ਇੱਛੁਕ ਖ਼ੂਨਦਾਨੀਆਂ ਦੀ ਵੱਧ ਰਹੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਬਲੱਡ ਬੈਂਕ 24 ਘੰਟੇ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ ਕੰਮ ਕਰਦੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਸਹਿਯੋਗ ਦੀ ਲੋੜ ਹੁੰਦੀ ਹੈ | ਇਸ ਮੌਕੇ ਕਾਲਜ ਪਿ੍ੰ. ਡਾ. ਰੇਣੁਕਾ ਟੰਡਨ ਨੇ ਦੱਸਿਆ ਕਿ ਸੰਸਥਾ ਵਲੋਂ ਸਮੇਂ-ਸਮੇਂ 'ਤੇ ਅਜਿਹੇ ਸਮਾਜਿਕ ਉਪਰਾਲੇ ਕੀਤੇ ਜਾਂਦੇ ਹਨ ਅਤੇ ਭਵਿੱਖ ਵਿਚ ਵੀ ਅਜਿਹੇ ਨੇਕ ਕਾਰਜ ਜਾਰੀ ਰੱਖੇ ਜਾਣਗੇ |

ਪਿਛਲੀ ਖ਼ਬਰ ਚੰਡੀਗੜ੍ਹ 'ਚ 13ਵੀਂ ਬਟਾਲੀਅਨ ਸੀ.ਆਰ.ਪੀ.ਐਫ ਹੈੱਡਕੁਆਟਰ 'ਚ ਬਹਾਦਰੀ ਦਿਵਸ ਮਨਾਇਆ <br/> ਅਗਲੀ ਖ਼ਬਰ ਨਾਰੀ ਸ਼ਕਤੀ ਵੰਦਨ ਕਾਨੂੰਨ ਨੂੰ ਲੈ ਕੇ ਭਾਜਪਾ ਨੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।