18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਈ. ਟੀ. ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, 1 ਕਰੋੜ ਰੁਪਏ ਦੀ ਮੰਗ

ਅਜੀਤ ਡੈਸਕ 13-04-2026
ਜ਼ੀਰਕਪੁਰ, 12 ਅਪ੍ਰੈਲ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਆਈ. ਟੀ. ਕੰਪਨੀ ਦੇ ਮਾਲਕ ਦੀ ਸ਼ਿਕਾਇਤ 'ਤੇ ਉਸ ਕੋਲੋਂ ਇਕ ਕਰੋੜ ਰੁ. ਦੀ ਫਿਰੌਤੀ ਮੰਗਣ ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਬੀ. ਐਨ. ਐਸ. ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ ਅਰਜਨ (27) ਵਾਸੀ ਨਗਲਾ ਬਾਜ਼ੀਗਰ ਬਸਤੀ ਨੇ ਦੱਸਿਆ ਕਿ ਉਹ ਜ਼ੀਰਕਪੁਰ ਵਿਖੇ ਆਪਣੀ ਇਕ ਆਈ. ਟੀ. ਕੰਪਨੀ ਚਲਾਉਂਦਾ ਹੈ ਤੇ ਆਪਣੇ ਵੱਡੇ ਭਰਾ ਦੇ ਕਲੱਬ ਦਾ ਪ੍ਰਬੰਧਨ ਵੀ ਕਰਦਾ ਹੈ | ਉਨ੍ਹਾਂ ਦੱਸਿਆ ਕਿ ਬੀਤੀ 8 ਅਪ੍ਰੈਲ ਨੂੰ ਉਸ ਨੂੰ ਯੂ. ਕੇ. ਦੇ ਇਕ ਨੰਬਰ ਤੋਂ ਉਸ ਦੇ ਵਟਸਐਪ ਨੰਬਰ 'ਤੇ ਇਕ ਵੀਡੀਓ ਕਾਲ ਆਈ ਅਤੇ ਕਾਲ ਕਰਨ ਵਾਲੇ ਨੇ ਆਪਣੀ ਪਛਾਣ ਸ਼ਹਿਜ਼ਾਦ ਭੱਟੀ ਵਜੋਂ ਦੱਸਦਿਆਂ ਦਾਅਵਾ ਕੀਤਾ ਕਿ ਉਸ ਕੋਲ ਉਸ ਦੇ ਤੇ ਉਸ ਦੇ ਪਰਿਵਾਰ ਬਾਰੇ ਪੂਰੀ ਜਾਣਕਾਰੀ ਹੈ | ਮੁਲਜ਼ਮ ਨੇ ਦਾਅਵਾ ਕੀਤਾ ਕਿ ਉਸ ਦਾ ਕਾਰੋਬਾਰ ਵਧੀਆ ਚੱਲ ਰਿਹਾ ਹੈ, ਇਸ ਲਈ ਉਹ ਉਸ ਨੂੰ 1 ਕਰੋੜ ਰੁ. ਦੀ ਫਿਰੌਤੀ ਦੇਵੇ, ਨਹੀਂ ਤਾਂ ਉਸ ਦੇ ਪਰਿਵਾਰ, ਦੋਸਤਾਂ, ਕਲੱਬ ਤੇ ਕੰਪਨੀ ਨੂੰ ਉਡਾ ਦਿੱਤਾ ਜਾਵੇਗਾ | ਅਰਜਨ ਨੇ ਦੱਸਿਆ ਕਿ ਮੁਲਜ਼ਮ ਨੇ ਡਰਾਉਣ ਲਈ ਸਿਰਫ਼ ਗੋਲੀਆਂ ਚਲਾਉਣ ਦੀ ਨਹੀਂ, ਸਗੋਂ ਸਿੱਧਾ ਹਮਲਾ ਕਰਨ ਦੀ ਧਮਕੀ ਵੀ ਦਿੱਤੀ | ਸ਼ਿਕਾਇਤਕਰਤਾ ਦੇ ਅਨੁਸਾਰ ਇਸ ਤੋਂ ਬਾਅਦ ਉਸੇ ਨੰਬਰ ਤੋਂ ਦੋ ਜਾਂ ਤਿੰਨ ਵਾਰ ਧਮਕੀਆਂ ਦਿੱਤੀਆਂ ਗਈਆਂ | ਇਸ ਸੰਬੰਧੀ ਜ਼ੀਰਕਪੁਰ ਪੁਲਿਸ ਨੇ ਬੀ. ਐਨ. ਐਸ. ਦੀ ਧਾਰਾ 308 (4) ਅਤੇ 62 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਦਾ ਕਹਿਣਾ ਹੈ ਕਿ ਵਿਦੇਸ਼ੀ ਨੰਬਰ ਤੋਂ ਕਾਲ ਕਰਨ ਵਾਲੇ ਮੁਲਜ਼ਮਾਂ ਦੀ ਪਛਾਣ ਕਰਨ ਤੇ ਉਨ੍ਹਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸਿਹਤ ਜਾਂਚ ਕੈਂਪ ਦੌਰਾਨ 125 ਵਿਅਕਤੀਆਂ ਦੀ ਜਾਂਚ ਕੀਤੀ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਦੀ ਅਗਵਾਈ ਹੇਠ ਮੋਤੀਆ ਸਿਟੀ ਦੇ ਪ੍ਰਧਾਨ ਸਮੇਤ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।