15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡੇਰਾਬੱਸੀ ਦੇ ਵਾ. ਨੰ. 19 ਦੇ ਵਸਨੀਕ ਨਰਕ ਵਰਗੇ ਮਾਹੌਲ 'ਚ ਰਹਿਣ ਲਈ ਮਜਬੂਰ

ਅਜੀਤ ਡੈਸਕ 15-04-2026
ਡੇਰਾਬੱਸੀ, 14 ਅਪ੍ਰੈਲ (ਗੁਰਮੀਤ ਸਿੰਘ)-ਸਥਾਨਕ ਵਾ. ਨੰ. 19 ਦੇ ਵਸਨੀਕ ਪਿਛਲੇ ਕਈ ਮਹੀਨਿਆਂ ਤੋਂ ਨਾਲੇ ਦੇ ਦੂਸ਼ਿਤ ਪਾਣੀ ਅਤੇ ਗੰਦਗੀ ਕਰਕੇ ਨਰਕ ਵਰਗੇ ਮਾਹੌਲ 'ਚ ਰਹਿਣ ਲਈ ਮਜ਼ਬੂਰ ਹਨ | ਲੋਕਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀ ਨਾਲੇ ਦੀ ਸਫ਼ਾਈ ਕਰਵਾਉਣ ਵਿਚ ਨਾਕਾਮ ਸਾਬਿਤ ਹੋ ਰਹੇ ਹਨ , ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਇਸ ਵਾਰਡ ਅੰਦਰ ਬਰਵਾਲਾ ਚੌਕ ਤੋਂ ਅਨਾਜ ਮੰਡੀ ਨੂੰ ਜਾਂਦੀ ਗਲੀ 'ਤੇ ਸਥਿਤ ਜਾਮਾ ਮਸਜਿਦ ਅੱਗੇ ਸੜਕ 'ਤੇ ਦੂਸ਼ਿਤ ਪਾਣੀ ਖੜ੍ਹਾ ਰਹਿੰਦਾ ਹੈ | ਇਸ ਤੋਂ ਇਲਾਵਾ ਇਥੇ ਬਣੇ ਛੋਟੇ ਮੰਦਰ ਅਤੇ ਧਾਰਮਿਕ ਅਸਥਾਨ ਨੂੰ ਵੀ ਗੰਦੇ ਪਾਣੀ ਨੇ ਚਾਰੇ ਪਾਸੇ ਤੋਂ ਘੇਰ ਲਿਆ ਹੈ | ਦੋ ਮਹੀਨੇ ਪਹਿਲਾਂ ਵੀ ਇਥੇ ਅਜਿਹੀ ਹੀ ਸਥਿਤੀ ਬਣੀ ਹੋਈ ਸੀ, ਪਰ ਖ਼ਬਰਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਨਗਰ ਕੌਂਸਲ ਵਲੋਂ ਇਥੇ ਸਫ਼ਾਈ ਕਰਵਾ ਦਿੱਤੀ ਗਈ ਸੀ, ਪਰ ਇਸ ਤੋਂ ਕੁਝ ਦਿਨਾਂ ਬਾਅਦ ਉਹੀ ਹਾਲਾਤ ਮੁੜ ਬਣ ਗਏ | ਲੋਕਾਂ ਦਾ ਦੋਸ਼ ਹੈ ਕਿ ਨਗਰ ਕੌਂਸਲ ਦੇ ਅਧਿਕਾਰੀ ਸਮੱਸਿਆ ਦਾ ਸਥਾਈ ਹੱਲ ਕੱਢਣ 'ਚ ਅਣਗਹਿਲੀ ਵਰਤ ਰਹੇ ਹਨ | ਉਕਤ ਥਾਂ ਦੇ ਨਗਰ ਕੌਂਸਲ ਦਫ਼ਤਰ ਤੋਂ ਕੁਝ ਦੂਰੀ 'ਤੇ ਹੀ ਸਥਿਤ ਹੋਣ ਦੇ ਬਾਵਜੂਦ ਕੋਈ ਸੰਤੋਸ਼ਜਨਕ ਕਦਮ ਨਹੀਂ ਚੁੱਕਿਆ ਜਾ ਰਿਹਾ | ਲੋਕਾਂ ਨੇ ਹੈਰਾਨੀ ਜ਼ਾਹਿਰ ਕਰਦਿਆਂ ਕਿਹਾ ਪਹਿਲਾਂ ਨਾਲਾ ਤੋੜ ਕੇ ਇਸ ਦੀ ਸਫ਼ਾਈ ਕੀਤੀ ਗਈ ਸੀ, ਪਰ ਮੁੜ ਨਾਲੇ ਦੀ ਮੁਰੰਮਤ ਨਹੀਂ ਕਰਵਾਈ ਗਈ | ਇਸ ਲਾਪ੍ਰਵਾਹੀ ਕਾਰਨ ਹੀ ਵਾਰਡ ਵਾਸੀਆਂ ਨੂੰ ਨਰਕ ਵਰਗੇ ਮਾਹੌਲ 'ਚ ਰਹਿਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਵਾਰਡ ਦੇ ਕੌਂਸਲਰ ਵਿਕਰਾਂਤ ਪਵਾਰ ਨੇ ਕਿਹਾ ਕਿ ਕਰੋੜਾਂ ਰੁ. ਦੇ ਬਜਟ ਵਾਲੀ ਡੇਰਾਬੱਸੀ ਨਗਰ ਕੌਂਸਲ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ 'ਚ ਨਾਕਾਮ ਸਾਬਿਤ ਹੋ ਰਹੀ ਹੈ | ਲੋਕਾਂ ਨੇ ਮੰਗ ਕੀਤੀ ਹੈ ਕਿ ਤੁਰੰਤ ਨਾਲੇ ਦੀ ਸਫ਼ਾਈ ਕਰਵਾਈ ਜਾਵੇ |

ਪਿਛਲੀ ਖ਼ਬਰ ਜਨਗਣਨਾ 2027 ਲਈ ਚੰਡੀਗੜ੍ਹ ਤਿਆਰ ਪਹਿਲੇ ਪੜਾਅ ਦੀਆਂ ਤਰੀਕਾਂ ਦਾ ਐਲਾਨ <br/> ਅਗਲੀ ਖ਼ਬਰ ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।