15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੂਬੇ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਖਰੜ ਹਲਕੇ ਦਾ ਬਹੁਪੱਖੀ ਵਿਕਾਸ ਹੋਵੇਗਾ- ਗਿੱਲ <br/>

ਭਾਜਪਾ ਆਗੂ ਰਣਜੀਤ ਸਿੰਘ ਗਿੱਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ | ਤਸਵੀਰ : ਗੁਰਮੁੱਖ ਸਿੰਘ ਮਾਨ <br/> 15-04-2026
ਖਰੜ, 14 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਪੰਜਾਬ ਵਿਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਸੂਬੇ ਅਤੇ ਖ਼ਾਸ ਕਰ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ, ਸ਼ਹਿਰਾਂ ਵਿਚ ਮੀਟਿੰਗਾਂ ਦੀ ਲੜੀ ਤਹਿਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਦਾ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੌਰਾਨ ਰੋਜ਼ਾਨਾ ਸੈਂਕੜੇ ਪਰਿਵਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਦੇਸ਼ ਵਿਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜ ਰਹੇ ਹਨ | ਇਸ ਮੌਕੇ ਭਾਜਪਾ ਆਗੂ ਨਰਿੰਦਰ ਸਿੰਘ ਰਾਣਾ, ਭਾਜਪਾ ਸਿਟੀ ਖਰੜ ਦੇ ਪ੍ਰਧਾਨ ਰਾਕੇਸ਼ ਗੁਪਤਾ ਬੰਟੀ, ਰਣਧੀਰ ਸਿੰਘ ਧੀਰਾ ਸਮੇਤ ਹੋਰ ਆਗੂ ਤੇ ਸਮਰਥਕ ਹਾਜ਼ਰ ਸਨ |

ਪਿਛਲੀ ਖ਼ਬਰ ਅਧਿਆਪਕਾਂ ਦੇ ਜ਼ਿਲ੍ਹੇ ਅੰਦਰ 'ਆਰਜ਼ੀ ਪ੍ਰਬੰਧ' ਕਰਨ ਦੇ ਅਧਿਕਾਰ ਦੇਣ ਸੰਬੰਧੀ ਜਾਰੀ ਪੱਤਰ ਨੂੰ ਵਾਪਸ ਲੈਣ ਦੀ ਮੰਗ ਅਗਲੀ ਖ਼ਬਰ ਨਿਊ ਚੰਡੀਗੜ੍ਹ 'ਚ ਗੁਰਬਤ ਨੂੰ ਬਿਆਨ ਕਰਦੀ ਲਘੂ ਫ਼ਿਲਮ 'ਸਾਈਕਲ' ਦੀ ਸ਼ੂਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।