15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖੇੜਾ ਨੇ ਵਿਸਾਖੀ ਮੌਕੇ ਖਰੜ ਤੇ ਨੇੜਲੇ ਪਿੰਡਾਂ 'ਚ ਹੋਣ ਵਾਲੇ ਸਮਾਗਮਾਂ 'ਚ ਲੁਆਈ ਹਾਜ਼ਰੀ <br/>

ਸੰਨੀ ਇਨਕਲੇਵ ਵਿਚਲੇ ਗੁਰਦੁਅਰਾ ਸਾਹਿਬ ਵਿਖੇ ਸਮਾਗਮ ਦੌਰਾਨ ਹਾਜ਼ਰੀ ਭਰਨ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਕਮੇਟੀ ਦੇ ਮੈਂਬਰ | ਤਸਵੀਰ : ਜੰਡਪੁਰੀ <br/> 15-04-2026
ਖਰੜ, 14 ਅਪ੍ਰੈਲ (ਜੰਡਪੁਰੀ)-ਅੱਜ ਖਰੜ ਸ਼ਹਿਰ ਅਤੇ ਨੇੜਲੇ ਪਿੰਡਾਂ 'ਚ ਵਿਸਾਖੀ ਮੌਕੇ ਕਰਵਾਏ ਗਏ ਸਮਾਗਮਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ | ਇਸ ਮੌਕੇ ਖੇੜਾ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਅੱਜ ਦੇ ਦਿਨ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ ਅਤੇ ਸਮਾਜ 'ਚੋਂ ਜਾਤ-ਪਾਤ ਦੇ ਭੇਦਭਾਵ ਨੂੰ ਖ਼ਤਮ ਕਰਨ ਲਈ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮਿ੍ਤ ਛਕਾਇਆ ਸੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਇਸ ਕ੍ਰਿਪਾ ਸਦਕਾ ਹੀ ਅੱਜ ਸਿੱਖ ਕੌਮ ਪੂਰੀ ਦੁਨੀਆਂ 'ਚ ਕੋਈ ਵੀ ਮੁਸੀਬਤ ਆਉਣ 'ਤੇ ਅੱਗੇ ਖੜ੍ਹ ਕੇ ਉਸ ਦਾ ਮੁਕਾਬਲਾ ਕਰਦੀ ਹੈ | ਇਸ ਮੌਕੇ ਉਨ੍ਹਾਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਤੋਂ ਪਹਿਲਾਂ ਸੰਨੀ ਇਨਕਲੇਵ ਵਿਚਲੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਰਵਿੰਦਰ ਸਿੰਘ ਖੇੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |

ਪਿਛਲੀ ਖ਼ਬਰ ਡੇਰਾਬੱਸੀ ਸ਼ਹਿਰ ਦੀ ਸੁੰਦਰਤਾ ਨੂੰ ਵਿਗਾੜ ਰਹੀਆਂ ਗੁੰਝਲਦਾਰ ਤਾਰਾਂ <br/> ਅਗਲੀ ਖ਼ਬਰ ਅੰਬਾਲਾ-ਚੰਡੀਗੜ੍ਹ ਮੁੱਖ ਸੜਕ 'ਤੇ ਡਰੇਨ ਨਾਲੇ ਦੀ ਟੁੱਟੀ ਸਲੈਬ ਹਾਦਸਿਆਂ ਨੂੰ ਦੇ ਰਹੀ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।