15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਭਾਜਪਾ ਨੇ ਨਗਰ ਕੌਂਸਲ ਚੋਣਾਂ ਸੰਬੰਧੀ ਵਰਕਰਾਂ ਤੇ ਆਗੂਆਂ ਨਾਲ ਕੀਤੀ ਮੀਟਿੰਗ <br/>

ਅਜੀਤ ਡੈਸਕ 15-04-2026
ਕੁਰਾਲੀ, 14 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਸਥਾਨਕ ਭਾਜਪਾ ਅਗੂਆਂ ਤੇ ਵਰਕਰਾਂ ਵਲੋਂ ਆਗਾਮੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਨਗਰ ਖੇੜਾ ਧਰਮਸ਼ਾਲਾ ਵਿਖੇ ਇਕ ਅਹਿਮ ਮੀਟਿੰਗ ਕਰਵਾਈ ਗਈ, ਜਿਸ ਵਿਚ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮੰਡਲ ਪ੍ਰਧਾਨ ਤਰੁਣ ਕੌਸ਼ਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਸ਼ਹਿਰ ਭਾਜਪਾ ਮੰਡਲ, ਮਹਿਲਾ ਮੰਡਲ ਤੇ ਯੁਵਾ ਮੋਰਚਾ ਦੇ ਅਹੁਦੇਦਾਰਾਂ ਦੇ ਨਾਲ-ਨਾਲ ਸੀਨੀਅਰ ਵਰਕਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਜਪਾ ਆਗੂ ਗਿੱਲ ਨੇ ਕਿਹਾ ਕਿ 'ਆਪ' ਸਰਕਾਰ ਦੇ ਦੌਰਾਨ ਸ਼ਹਿਰ ਵਾਸੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਭਾਜਪਾ ਦੀ ਵਿਕਾਸ ਪੱਖੋਂ ਕਾਰਗੁਜ਼ਾਰੀ ਨੂੰ ਵੇਖਦਿਆਂ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਭਾਜਪਾ ਕੁਰਾਲੀ ਦੇ ਸਾਰੇ 17 ਵਾਰਡਾਂ 'ਚ ਆਪਣੇ ਉਮੀਦਵਾਰ ਉਤਾਰੇਗੀ ਅਤੇ ਸ਼ਹਿਰ ਦਾ ਵਿਕਾਸ ਲੋਕਾਂ ਦੀਆਂ ਉਮੀਦਾਂ ਅਨੁਸਾਰ ਕਰੇਗੀ | ਨਾਲ ਹੀ ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਨਗਰ ਕੌਂਸਲ ਚੋਣਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ | ਉਕਤ ਮੀਟਿੰਗ ਦੌਰਾਨ ਭਾਜਪਾ ਆਗੂ ਚਰਨਜੀਤ ਸਿੰਘ ਚੰਨਾ ਕਾਲੇਵਾਲ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਪਾਰਟੀ ਨੂੰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਅਸ਼ਵਨੀ ਕੁਮਾਰ ਬਿੱਟੂ, ਰਾਕੇਸ਼ ਅਗਰਵਾਲ, ਸੁੱਖੂ ਕੁਰਾਲੀ, ਅਭਿਸ਼ੇਕ ਗੁਪਤਾ, ਗੁਣਦੀਪ ਵਰਮਾ, ਮਹਿਲਾ ਮੰਡਲ ਪ੍ਰਧਾਨ ਸੁਰਿੰਦਰ ਕੌਰ, ਪਿ੍ੰਸ ਅਗਰਵਾਲ, ਸੰਦੀਪ ਰਾਣਾ ਅਤੇ ਯੁਵਾ ਮੋਰਚਾ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਰਾਣਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵੱਖ-ਵੱਖ ਥਾਈਾ ਡਾ. ਅੰਬੇਡਕਰ ਜੈਅੰਤੀ ਮਨਾਈ ਅਗਲੀ ਖ਼ਬਰ ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿਖੇ ਵਿਸ਼ਾਲ ਦੀਵਾਨ ਹਾਲ ਦੀ ਸੇਵਾ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।