13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਮਾਜ ਸੁਧਾਰ ਵੱਲ ਕਦਮ, ਨਿਗਮ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ <br/>

ਅਜੀਤ ਡੈਸਕ 18-04-2026
ਚੰਡੀਗੜ੍ਹ, 17 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)-ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਨਗਰ ਨਿਗਮ ਚੰਡੀਗੜ੍ਹ ਵਲੋਂ ਦੇਸ਼-ਵਿਆਪੀ 'ਬਾਲ ਵਿਆਹ ਮੁਕਤ ਭਾਰਤ' ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ, ਜਿਸ ਰਾਹੀਂ ਸਮਾਜ ਸੁਧਾਰ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ | ਇਸ ਮੌਕੇ ਨਿਗਮ ਕਮਿਸ਼ਨਰ ਅਮਿਤ ਕੁਮਾਰ, ਸੰਯੁਕਤ ਕਮਿਸ਼ਨਰਾਂ, ਚੀਫ਼ ਇੰਜੀਨੀਅਰ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਾਂਝੇ ਤੌਰ 'ਤੇ ਬਾਲ ਵਿਆਹ ਦੇ ਖ਼ਿਲਾਫ਼ ਡਟ ਕੇ ਖੜ੍ਹੇ ਰਹਿਣ ਦੀ ਸਹੁੰ ਚੁੱਕੀ | ਕਮਿਸ਼ਨਰ ਅਮਿਤ ਕੁਮਾਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਾਲ ਵਿਆਹ ਇਕ ਗੰਭੀਰ ਸਮਾਜਿਕ ਬੁਰਾਈ ਹੈ ਅਤੇ ਇਹ ਕਾਨੂੰਨੀ ਤੌਰ 'ਤੇ ਸਜ਼ਾਯੋਗ ਅਪਰਾਧ ਵੀ ਹੈ, ਜੋ ਬੱਚਿਆਂ, ਖ਼ਾਸ ਕਰਕੇ ਲੜਕੀਆਂ ਦੀ ਸਿੱਖਿਆ, ਸਿਹਤ ਅਤੇ ਸਮੁੱਚੇ ਵਿਕਾਸ 'ਤੇ ਨਕਾਰਾਤਮਿਕ ਅਸਰ ਪਾਉਂਦਾ ਹੈ | ਉਨ੍ਹਾਂ ਕਿਹਾ ਕਿ ਇਸ ਬੁਰਾਈ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦੀ ਹਿੱਸੇਦਾਰੀ ਤੇ ਜਾਗਰੂਕਤਾ ਬਹੁਤ ਜ਼ਰੂਰੀ ਹੈ | ਸਹੁੰ ਚੁੱਕ ਸਮਾਗਮ ਦੌਰਾਨ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਹ ਵਚਨ ਦਿੱਤਾ ਕਿ ਉਹ ਬਾਲ ਵਿਆਹ ਨੂੰ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣਗੇ, ਆਪਣੇ ਘਰ-ਪਰਿਵਾਰ ਤੇ ਆਸ-ਪਾਸ ਅਜਿਹੀਆਂ ਘਟਨਾਵਾਂ ਨੂੰ ਨਹੀਂ ਹੋਣ ਦੇਣਗੇ ਤੇ ਕਿਸੇ ਵੀ ਉਲੰਘਣਾ ਦੀ ਸੂਚਨਾ ਤੁਰੰਤ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣਗੇ | ਇਸ ਦੇ ਨਾਲ ਹੀ ਬੱਚਿਆਂ ਦੀ ਸਿੱਖਿਆ ਤੇ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਵੀ ਯਤਨ ਕਰਨ ਦਾ ਹਲਫ਼ ਵੀ ਲਿਆ ਗਿਆ | ਇਸ ਮੌਕੇ ਨਗਰ ਨਿਗਮ ਨੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਬਾਲ ਵਿਆਹ ਮੁਕਤ ਸਮਾਜ ਦੀ ਸਥਾਪਨਾ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 'ਜਾਟ ਅੰਤਰਰਾਸ਼ਟਰੀ ਦਿਵਸ' ਮਨਾਇਆ <br/> ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਗਲੀ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਸੀਜ਼ਨ ਦਾ ਆਗਾਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।