12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪ੍ਰਧਾਨ ਮੰਤਰੀ ਦੀਆਂ ਨੀਤੀਆਂ ਕਾਰਨ ਖਰੜ ਹਲਕੇ 'ਚ ਭਾਜਪਾ ਦਾ ਆਧਾਰ ਵਧਦਾ ਜਾ ਰਿਹੈ-ਗਿੱਲ <br/>

ਅਜੀਤ ਡੈਸਕ 18-04-2026
ਖਰੜ, 17 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਭਾਜਪਾ ਨੂੰ ਖਰੜ ਸ਼ਹਿਰ ਵਿਚ ਉਸ ਸਮੇਂ ਜਬਰਦਸਤ ਹੁੰਗਾਰਾ ਮਿਲਿਆ ਜਦੋਂ ਖਰੜ ਦੀ ਸਾਬਕਾ ਕੌਂਸਲਰ ਜੋਤੀ ਗੁਜਰਾਲ ਤੇ ਹਰਪ੍ਰੀਤ ਸਿੰਘ ਗੁਜਰਾਲ ਆਪਣੇ ਸਾਥੀਆਂ ਸਮੇਤ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਦੀ ਅਗਵਾਈ 'ਚ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਵਲੋਂ ਪਾਰਟੀ 'ਚ ਸ਼ਾਮਿਲ ਹੋਏ ਪਤਵੰਤਿਆਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਭਾਜਪਾ ਵਲੋਂ ਹਰਿਆਣਾ, ਰਾਜਸਥਾਨ ਤੇ ਮੱਧ ਪ੍ਰਦੇਸ਼ ਸਮੇਤ ਹੋਰ ਕਈ ਸੂਬਿਆਂ ਵਿਚ ਕਰਵਾਏ ਜਾ ਰਹੇ ਵਿਕਾਸ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਨੌਜਵਾਨ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦੇ ਵਧ ਰਹੇ ਜਨ ਆਧਾਰ ਨੂੰ ਦੇਖ ਕੇ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ 2027 ਵਿਚ ਪੰਜਾਬ 'ਚ ਭਾਜਪਾ ਦੀ ਸਰਕਾਰ ਬਣੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਖਰੜ ਹਲਕੇ ਵਿਚ ਭਾਜਪਾ ਦਾ ਗ੍ਰਾਫ ਉੱਪਰ ਉੱਠਦਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ 'ਤੇ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸੇ ਦੌਰਾਨ ਹਰਪ੍ਰੀਤ ਸਿੰਘ ਗੁਜ਼ਰਾਲ ਨੇ ਕਿਹਾ ਕਿ ਉਹ ਰਣਜੀਤ ਸਿੰਘ ਗਿੱਲ ਨਾਲ ਪਿਛਲੇ ਲੰਬੇ ਸਮੇਂ ਤੋਂ ਜੁੜੇ ਹੋਏ ਹਨ | ਭਾਜਪਾ ਪੰਜਾਬ ਦਾ ਭਵਿੱਖ ਹੈ ਅਤੇ ਆਉਣ ਵਾਲੀਆਂ ਕੌਂਸਲ ਚੋਣਾਂ ਵਿਚ ਅਸੀਂ ਸਾਰਿਆਂ ਨੂੰ ਨਾਲ ਲੈ ਕੇ ਤੁਰਾਂਗੇ | ਇਸੇ ਦੌਰਾਨ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਸਭ ਤੋਂ ਜ਼ਿਆਦਾ ਲੋਕ ਭਾਜਪਾ ਨੂੰ ਜੁਆਇੰਨ ਕਰ ਰਹੇ ਹਨ ਤੇ ਸਾਡਾ ਕਾਫਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ ਇਸ ਮਨਸ਼ਾ ਨਾਲ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ ਕਿ ਪੰਜਾਬ ਨੂੰ ਬੇਰੁਜ਼ਗਾਰੀ, ਨਸ਼ਿਆਂ ਤੇ ਗੈਂਗਸਟਰਵਾਦ ਤੋਂ ਮੁਕਤ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਜਿਹੜੀਆਂ ਮੁਸੀਬਤਾਂ 'ਚੋਂ ਲੰਘ ਰਿਹਾ ਹੈ, ਉਸ 'ਚੋਂ ਭਾਜਪਾ ਹੀ ਸੂਬੇ ਨੂੰ ਬਾਹਰ ਕੱਢ ਸਕਦੀ ਹੈ ਅਤੇ ਆਉਣ ਵਾਲੇ 5-6 ਮਹੀਨਿਆਂ ਵਿਚ ਹੋਰ ਵੀ ਪੰਜਾਬ ਪੱਖੀ ਲੋਕ ਭਾਜਪਾ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਭਾਜਪਾ ਆਗੂ ਨਰਿੰਦਰ ਸਿੰਘ ਰਾਣਾ, ਪਰਮਿੰਦਰ ਸਿੰਘ ਲੌਂਗੀਆ ਤੇ ਭਾਜਪਾ ਮੰਡਲ ਪ੍ਰਧਾਨ ਸਮੇਤ ਹੋਰ ਸਮਰਥਕ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਬ-ਇੰਸਪੈਕਟਰ 'ਤੇ ਹਮਲਾ ਕਰਕੇ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਮਾਰੂ ਹਥਿਆਰਾਂ ਸਮੇਤ 6 ਮੁਲਜ਼ਮ ਕਾਬੂ <br/> ਅਗਲੀ ਖ਼ਬਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਸਰਕਾਰ 'ਤੇ ਵੋਟਾਂ ਦੀ ਹੇਰਾ-ਫੇਰੀ ਦੇ ਗੰਭੀਰ ਦੋਸ਼ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।