12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡੇਰਾਬੱਸੀ ਦੇ 50 ਪਿੰਡਾਂ ਨੂੰ ਵੰਡੇ 2.5 ਕਰੋੜ ਰੁ. ਦੀਆਂ ਗ੍ਰਾਂਟਾਂ ਦੇ ਚੈੱਕ <br/>

ਅਜੀਤ ਡੈਸਕ 18-04-2026
ਡੇਰਾਬੱਸੀ, 17 ਅਪ੍ਰੈਲ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਮੌਜੂਦਗੀ 'ਚ ਅੱਜ ਬਲਾਕ ਸੰਮਤੀ ਡੇਰਾਬੱਸੀ ਦੇ ਨਵ-ਨਿਯੁਕਤ ਚੇਅਰਮੈਨ ਪ੍ਰਦੀਪ ਸਚਦੇਵਾ ਅਤੇ ਵਾਈਸ ਚੇਅਰਪਰਸਨ ਗੀਤਾ ਰਾਣੀ ਵਲੋਂ ਰਸਮੀ ਤੌਰ 'ਤੇ ਆਪਣੇ ਅਹੁਦੇ ਸੰਭਾਲ ਕੇ ਇਲਾਕੇ ਦੀ ਸੇਵਾ ਕਰਨ ਦਾ ਜ਼ਿੰਮਾ ਲਿਆ ਗਿਆ | ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤਾਂ ਜੋ ਇਲਾਕੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਇਆ ਜਾ ਸਕੇ | ਉਨ੍ਹਾਂ ਨਵੇਂ ਚੁਣੇ ਆਗੂਆਂ ਨੂੰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੀ ਅਪੀਲ ਵੀ ਕੀਤੀ | ਇਸੇ ਦੌਰਾਨ ਪੰਜਾਬ ਸਰਕਾਰ ਦੀ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕੇ ਦੇ ਕਰੀਬ 50 ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 2.5 ਕਰੋੜ ਰੁ. ਦੀਆਂ ਗ੍ਰਾਂਟਾਂ ਦੇ ਚੈੱਕ ਵੀ ਗ੍ਰਾਮ ਸਰਪੰਚਾਂ ਨੂੰ ਵੰਡੇ ਗਏ | ਚੈੱਕ ਹਾਸਿਲ ਕਰਨ ਵਾਲੇ ਪਿੰਡਾਂ 'ਚ ਆਗਾਂਪੁਰ, ਬਹਾਦਰਗੜ੍ਹ, ਬੈਰਮਾਜਰਾ, ਹੰਡੇਸਰਾ, ਤਿ੍ਵੇਦੀ ਕੈਂਪ, ਜੰਡਲੀ ਤੇ ਪੰਡਵਾਲਾ ਸਮੇਤ ਕਈ ਹੋਰ ਪਿੰਡ ਸ਼ਾਮਿਲ ਸਨ, ਜਿਥੇ ਕਿ ਹੁਣ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ | ਵਿਧਾਇਕ ਰੰਧਾਵਾ ਨੇ ਵਿਸਥਾਰ 'ਚ ਦੱਸਿਆ ਕਿ ਇਹ ਫ਼ੰਡ ਪਿੰਡਾਂ ਦੇ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ, ਧਰਮਸ਼ਾਲਾਵਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਦੇ ਸੁਧਾਰ, ਸਟਰੀਟ ਲਾਈਟਾਂ, ਪੰਚਾਇਤ-ਘਰਾਂ, ਪਾਰਕਾਂ ਅਤੇ ਖੇਡ ਮੈਦਾਨਾਂ ਵਰਗੇ ਅਹਿਮ ਕਾਰਜਾਂ ਲਈ ਵਰਤੇ ਜਾਣਗੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਹਰ ਪਿੰਡ ਨੂੰ 'ਮਾਡਲ ਪਿੰਡ' ਵਜੋਂ ਵਿਕਸਿਤ ਕਰਨਾ ਹੈ ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲ ਸਕਣ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਕੰਮ ਮਿੱਥੇ ਸਮੇਂ ਅੰਦਰ ਪੂਰੀ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ, ਇਲਾਕੇ ਦੇ ਪੰਚ-ਸਰਪੰਚ ਅਤੇ ਵੱਡੀ ਗਿਣਤੀ 'ਚ ਸਥਾਨਕ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ <br/> ਅਗਲੀ ਖ਼ਬਰ ਕੈਂਪ ਦੌਰਾਨ 51 ਯੂਨਿਟ ਖ਼ੂਨ ਇੱਕਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।