16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਾਬਕਾ ਕੌਂਸਲਰ ਕੁਲਵਿੰਦਰ ਕੌਰ ਦੀ ਕਾਂਗਰਸ 'ਚ ਹੋਈ ਘਰ ਵਾਪਸੀ

ਸਾਬਕਾ ਕੌਂਸਲਰ ਕੁਲਵਿੰਦਰ ਕੌਰ ਤੇ ਜਸਪਾਲ ਸਿੰਘ ਪਾਲੀ ਨੂੰ ਸਮਰਥਕਾਂ ਸਮੇਤ ਕਾਂਗਰਸ 'ਚ ਸ਼ਾਮਿਲ ਕਰਦੇ ਹੋਏ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ | ਤਸਵੀਰ : ਰਣਬੀਰ ਸਿੰਘ ਪੜ੍ਹੀ <br/> 19-04-2026
ਵਿਧਾਇਕ 'ਤੇ ਲਗਾਏ ਨਜ਼ਰਅੰਦਾਜ਼ ਕਰਨ ਦੇ ਦੋਸ਼
ਡੇਰਾਬੱਸੀ, 18 ਅਪ੍ਰੈਲ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੀ ਸਿਆਸਤ 'ਚ ਅੱਜ ਉਸ ਵੇਲੇ ਵੱਡਾ ਫੇਰ-ਬਦਲ ਦੇਖਣ ਨੂੰ ਮਿਲਿਆ ਜਦੋਂ ਨਗਰ ਕੌਂਸਲ ਦੇ ਵਾਰਡ ਨੰ. 17 (ਪਿੰਡ ਈਸਾਂਪੁਰ) ਤੋਂ ਆਮ ਆਦਮੀ ਪਾਰਟੀ ਦੀ ਸਾਬਕਾ ਕੌਂਸਲਰ ਕੁਲਵਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਜਸਪਾਲ ਸਿੰਘ ਪਾਲੀ ਨੇ ਆਪਣੇ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕਰ ਲਈ | ਇਸ ਮੌਕੇ ਉਨ੍ਹਾਂ ਪਾਰਟੀ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ 'ਚ 'ਘਰ ਵਾਪਸੀ' ਕਰਦਿਆਂ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ | ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਜਸਪਾਲ ਸਿੰਘ ਪਾਲੀ ਅਤੇ ਕੁਲਵਿੰਦਰ ਕੌਰ ਦਾ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ ਕਿ ਮਿਹਨਤੀ ਅਤੇ ਜ਼ਮੀਨੀ ਪੱਧਰ ਦੇ ਆਗੂਆਂ ਦੇ ਮੁੜਨ ਨਾਲ ਡੇਰਾਬੱਸੀ 'ਚ ਕਾਂਗਰਸ ਨੂੰ ਨਵੀਂ ਮਜ਼ਬੂਤੀ ਮਿਲੇਗੀ | ਕੁਲਵਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਜਸਪਾਲ ਸਿੰਘ ਪਾਲੀ ਵਲੋਂ ਪਿੰਡ 'ਚ ਵੱਡੇ ਵੱਡੇ ਵਿਕਾਸ ਕਾਰਜ ਕਰਵਾਏ ਹਨ | ਉਨ੍ਹਾਂ ਮੌਕੇ 'ਤੇ ਹੀ ਵੱਡਾ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਕੁਲਵਿੰਦਰ ਕੌਰ ਹੁਣ ਵਾਰਡ ਨੰਬਰ 17 ਦੀ ਬਜਾਏ ਨਵੇਂ ਬਣੇ ਵਾਰਡ ਨੰਬਰ 19 ਤੋਂ ਕਾਂਗਰਸ ਦੀ ਅਧਿਕਾਰਤ ਉਮੀਦਵਾਰ ਹੋਵੇਗੀ | ਇਸ ਦੌਰਾਨ ਜਸਪਾਲ ਸਿੰਘ ਪਾਲੀ ਨੇ 'ਆਪ' ਵਿਧਾਇਕ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ 'ਚ ਪੁਰਾਣੇ ਅਤੇ ਜੁਝਾਰੂ ਆਗੂਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਵਚਨਬੱਧ ਰਹੇ ਹਨ ਅਤੇ ਹੁਣ ਕਾਂਗਰਸ ਦੇ ਮੰਚ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ | ਪਾਲੀ ਨੇ ਭਰੋਸਾ ਜਤਾਇਆ ਕਿ ਵਾਰਡ ਨੰ. 19 ਦੇ ਨਿਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ | ਸਿਆਸੀ ਮਾਹਿਰ ਇਸ ਘਟਨਾ ਨੂੰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਲਈ ਇੱਕ ਵੱਡੀ ਸਫ਼ਲਤਾ ਵਜੋਂ ਦੇਖ ਰਹੇ ਹਨ |

ਪਿਛਲੀ ਖ਼ਬਰ ਚੂਰਾ-ਪੋਸਤ ਸਮੇਤ ਦੋ ਮੁਲਜ਼ਮ ਗਿ੍ਫ਼ਤਾਰ, ਅਦਾਲਤ ਨੇ ਭੇਜ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ <br/> ਅਗਲੀ ਖ਼ਬਰ ਵਾਹਿਗੁਰੂ ਅਕੈਡਮੀ ਵਲੋਂ ਸਟੱਡੀ ਤੇ ਟੂਰਿਸਟ ਵੀਜ਼ਿਆਂ ਸੰਬੰਧੀ ਮੈਗਾ ਸੈਮੀਨਾਰ 28 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।