17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ <br/>

ਚੰਡੀਗੜ੍ਹ 'ਚ ਪੰਜਾਬ ਭਵਨ ਵਿਖੇ ਡਾ. ਬਲਜੀਤ ਕੌਰ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ 'ਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਮੀਟਿੰਗ ਦੌਰਾਨ | ਅਜੀਤ ਤਸਵੀਰ <br/> 19-04-2026
ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ | ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ | ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਦੀ ਹਾਜ਼ਰੀ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਤੇ ਜ਼ਮੀਨੀ ਪੱਧਰ 'ਤੇ ਬੱਚਿਆਂ, ਮਹਿਲਾਵਾਂ ਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਚੰਡੀਗੜ੍ਹ 'ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਵਿਸ਼ੇਸ਼ ਇਕੱਤਰਤਾ 'ਚ ਕਿਸਾਨੀ ਮੰਗਾਂ 'ਤੇ ਹੋਈ ਗੰਭੀਰ ਚਰਚਾ <... ਅਗਲੀ ਖ਼ਬਰ ਪਿੰਡ ਲੈਹਲੀ ਵਿਖੇ ਅੱਗ ਨਾਲ 6 ਏਕੜ ਕਣਕ ਸੜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।