17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੁਖਬੀਰ ਨੇ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਸੰਬੰਧੀ ਐਲਾਨੀ ਕਮੇਟੀ

ਅਜੀਤ ਡੈਸਕ 19-04-2026
ਚੰਡੀਗੜ੍ਹ 18 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਨਗਰ ਨਿਗਮ ਮੁਹਾਲੀ ਦੀਆਂ ਆ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਕ 8 ਮੈਂਬਰੀ ਕਮੇਟੀ ਐਲਾਨੀ ਗਈ ਹੈ | ਇਸ ਸਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਐਨ. ਕੇ. ਸ਼ਰਮਾ ਕਮੇਟੀ ਦੇ ਅਬਜ਼ਰਵਰ ਤੇ ਮੁਹਾਲੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਪ੍ਰਧਾਨ ਵਜੋਂ ਕੰਮ ਕਰਨਗੇ | ਇਸ ਤੋਂ ਇਲਾਵਾ ਪ੍ਰਦੀਪ ਸਿੰਘ ਭਾਰਜ, ਬੀਬੀ ਪਰਮਜੀਤ ਕੌਰ ਲਾਂਡਰਾਂ, ਮਨਜੀਤ ਸਿੰਘ ਮਾਨ, ਸਰਬਜੀਤ ਸਿੰਘ ਪਾਰਸ, ਅਜੇਪਾਲ ਸਿੰਘ ਮਿੱਡੂਖੇੜਾ ਤੇ ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਇਸ ਕਮੇਟੀ ਦੇ ਮੈਂਬਰ ਹੋਣਗੇ |

ਪਿਛਲੀ ਖ਼ਬਰ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ 'ਚ ਕਿਸਾਨਾਂ ਵਲੋਂ ਏਅਰਪੋਰਟ ਚੌਕ ਨੇੜੇ ਲਗਾਇਆ ਜਾਣ ਵਾਲਾ ਧਰਨਾ ਪੁਲਿਸ ਨੇ ਕੀਤਾ ਅਸਫਲ ਅਗਲੀ ਖ਼ਬਰ ਦੇਸ਼ ਭਰ ਵਿਚ ਤੀਜੀ ਤੋਂ ਅੱਠਵੀਂ ਜਮਾਤਾਂ ਤੱਕ ਪੜ੍ਹਾਏ ਜਾਣਗੇ ਨਵੇਂ ਵਿਸ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।