18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜ਼ੀਰਕਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 23ਵੀਂ ਬੱਸ ਰਵਾਨਾ <br/>

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ 23ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਗੁਰਪ੍ਰੀਤ ਸਿੰਘ ਵਿਰਕ ਤੇ ਹੋਰ ਆਗੂ | ਤਸਵੀਰ : ਹੈਪੀ ਪੰਡਵਾਲਾ <br/> 19-04-2026
ਜ਼ੀਰਕਪੁਰ, 18 ਅਪ੍ਰੈਲ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ੀਰਕਪੁਰ ਦੇ ਪਿੰਡ ਲੋਹਗੜ੍ਹ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ 23ਵੀਂ ਬੱਸ ਨੂੰ ਰਵਾਨਾ ਕੀਤਾ | ਇਸ ਮੌਕੇ ਪੀ. ਆਰ. ਟੀ. ਸੀ. ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਵਿਰਕ ਤੇ ਆਮ ਆਦਮੀ ਪਾਰਟੀ ਦੀ ਟੀਮ ਦੇ ਮੈਂਬਰ ਗੁਰਵਿੰਦਰ ਸਿੰਘ ਰੰਗੀ ਅਤੇ ਕਮਲਜੀਤ ਸੈਣੀ ਵਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਅਗਲੇ ਸਫ਼ਰ ਲਈ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਨਾਲ ਲੋਕਾਂ 'ਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਬਹੁਤ ਲਾਭਕਾਰੀ ਸਾਬਿਤ ਹੋ ਰਹੀ ਹੈ ਤੇ ਸਰਕਾਰ ਲੋਕ ਭਲਾਈ ਲਈ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰੱਖੇਗੀ | ਇਸ ਮੌਕੇ ਹੋਰ 'ਆਪ' ਵਰਕਰ ਤੇ ਇਲਾਕਾ ਵਾਸੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਲਾਲੜੂ-ਧਰਮਗੜ੍ਹ ਸੜਕ ਦੀ ਹਾਲਤ ਹੋਈ ਖਸਤਾ <br/> ਅਗਲੀ ਖ਼ਬਰ ਕਣਕ ਦੀ ਖ਼ਰੀਦ ਦੌਰਾਨ ਕੇਂਦਰ ਸਰਕਾਰ ਵਲੋਂ ਰਾਹਤ ਦੇਣਾ ਕਿਸਾਨਾਂ ਲਈ ਵੱਡੀ ਸੌਗਾਤ : ਗੋਲਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।