19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਨਾਇਆ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ <br/>

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਕਰਵਾਏ ਸਮਾਗਮ ਦੌਰਾਨ ਸੰਗਤਾਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰਦਾ ਹੋਇਆ ਰਾਗੀ ਜਥਾ | ਅਜੀਤ ਤਸਵੀਰ <br/> 19-04-2026
ਐੱਸ. ਏ. ਐੱਸ. ਨਗਰ, 18 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ | ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜਥੇ ਨੇ ਗੁਰੂ ਅੰਗਦ ਦੇਵ ਜੀ ਦਾ ਜੀਵਨ ਬਿ੍ਤਾਂਤ ਤੇ ਗੁਰੂ ਨਾਨਕ ਦੇਵ ਜੀ ਵਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਸੰਗਤਾਂ ਨਾਲ ਸਾਂਝਾ ਕੀਤਾ | ਇਸ ਤੋਂ ਬਾਅਦ ਭਾਈ ਨਰਿੰਦਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ ਦੇ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸੰਤ ਬਾਬਾ ਸਵਰਨ ਸਿੰਘ ਮਲਕਪੁਰ (ਲੁਧਿਆਣਾ) ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ 'ਚ ਸੁਭਾਈਮਾਨ ਹਨ, ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ | ਇਸੇ ਦੌਰਾਨ ਭਾਈ ਜਸਵਿੰਦਰ ਸਿੰਘ ਲੁਧਿਆਣਾ ਵਾਲਿਆਂ, ਅਕਾਲ ਕਵੀਸ਼ਰੀ ਜਥਾ, ਭਾਈ ਪਰਵਿੰਦਰ ਸਿੰਘ, ਭਾਈ ਓਾਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰੁਦਰ ਕੌਰ ਜੀ ਸਰਬ ਸਾਂਝੀ ਸੁਸਾਇਟੀ ਤੇ ਭਾਈ ਕੁਲਤਾਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਮਨਦੀਪ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ |

ਪਿਛਲੀ ਖ਼ਬਰ ਪੰਜਾਬ ਕਲਾ ਪ੍ਰੀਸ਼ਦ ਨੇ ਨਾਵਲਕਾਰ ਨਕਸ਼ਦੀਪ ਪੰਜਕੋਹਾ ਤੇ ਸੰਤਵੀਰ ਨਾਲ ਸੰਵਾਦ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਵਿਖੇ ਆਈ. ਈ. ਈ. ਈ. ਵਾਈ. ਈ. ਐਸ. ਆਈ. ਐਸ. ਟੀ. 12 ਨਾਮਕ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।