19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅੰਬੇਡਕਰ ਵੈੱਲਫ਼ੇਅਰ ਸੁਸਾਇਟੀ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਸਮਾਗਮ ਦੌਰਾਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਤਸਵੀਰ ਅੱਗੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਮਹਿਮਾਨ ਤੇ ਸੁਸਾਇਟੀ ਦੇ ਮੈਂਬਰ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 19-04-2026
ਕੁਰਾਲੀ, 18 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਅੰਬੇਡਕਰ ਵੈੱਲਫ਼ੇਅਰ ਸੁਸਾਇਟੀ ਵਲੋਂ ਪ੍ਰਧਾਨ ਮਹਿਮਾ ਸਿੰਘ, ਸਰਪ੍ਰਸਤ ਜਗਦੇਵ ਸਿੰਘ ਪਵਾਰ ਤੇ ਬਹਾਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਭਾਰਤ ਰਤਨ ਤੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ ਨੰਨਹੇੜੀਆਂ ਨੇ ਕਿਹਾ ਕਿ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਹਰ ਵਰਗ ਤੇ ਹਰ ਧਰਮ ਦੇ ਲੋਕਾਂ ਨੂੰ ਬਰਾਬਰ ਮਾਣ-ਸਨਮਾਨ ਲੈ ਕੇ ਦਿੱਤਾ ਹੈ, ਪਰ ਅੱਜ ਵੀ ਗ਼ਰੀਬ ਲੋਕ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ, ਜਿਸ ਦੀਆਂ ਜ਼ਿੰਮੇਵਾਰ ਦੇਸ਼ ਤੇ ਸੂਬੇ ਅੰਦਰ ਬਣੀਆਂ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਹਨ | ਉਨ੍ਹਾਂ ਕਿਹਾ ਕਿ ਦਲਿਤ ਵਿਰੋਧੀ ਸਰਕਾਰਾਂ ਭਾਰਤੀ ਸੰਵਿਧਾਨ ਨੂੰ ਬਦਲਣਾ ਚਾਹੁੰਦੀਆਂ ਹਨ ਅਤੇ ਸਰਕਾਰਾਂ ਦੀ ਸ਼ਹਿ 'ਤੇ ਅੱਜ ਸੰਵਿਧਾਨ ਵਿਰੋਧੀ ਤਾਕਤਾਂ ਬਾਬਾ ਸਾਹਿਬ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅਜਿਹੇ ਦਹਿਸ਼ਤ-ਗਰਦ ਲੋਕਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ਤੇ ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਬੇਰੁਜ਼ਗਾਰੀ, ਭਿ੍ਸ਼ਟਾਚਾਰ ਤੇ ਨਸ਼ਾ ਵੱਡੇ ਪੱਧਰ 'ਤੇ ਫੈਲ ਚੁੱਕਾ ਹੈ ਅਤੇ ਸਰਕਾਰੀ ਅਦਾਰਿਆਂ ਦਾ ਪ੍ਰਬੰਧ ਨਿੱਜੀ ਹੱਥਾਂ 'ਚ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਪੜੇ੍ਹ-ਲਿਖੇ ਨੌਜਵਾਨ ਰੁਜ਼ਗਾਰ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹਨ | ਇਸ ਤੋਂ ਬਾਅਦ ਬਹੁਜਨ ਸਮਾਜ ਦੀ ਮਿਸ਼ਨਰੀ ਗਾਇਕਾ ਬੀਬਾ ਮਨਦੀਪ ਮਨੀ ਮਾਲਵਾ ਨੇ ਆਪਣੇ ਗੀਤਾਂ ਰਾਹੀ ਬਾਬਾ ਸਾਹਿਬ ਦੇ ਜੀਵਨ, ਸੰਘਰਸ਼ ਤੇ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਇਸੇ ਦੌਰਾਨ ਨਰਿੰਦਰ ਕੌਰ ਸਾਬਕਾ ਸਰਪੰਚ ਅਕਾਲਗੜ੍ਹ, ਹਰਜੀਤ ਸਿੰਘ ਲੌਂਗੀਆ, ਮਾਸਟਰ ਨਛੱਤਰ ਸਿੰਘ, ਕਰਨੈਲਜੀਤ ਸਿੰਘ ਮੋਰਿੰਡਾ, ਸੁਖਦੇਵ ਸਿੰਘ ਚੱਪੜਚਿੜੀ ਤੇ ਰਣਯੋਧ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਵੀ ਵਿਚਾਰਾਂ ਦੀ ਸਾਂਝ ਪਾਈ | ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਹਰਦੀਪ ਸਿੰਘ ਨੱਗਲਗੜ੍ਹੀਆਂ ਵਲੋਂ ਚਲਾਈ ਗਈ | ਇਸ ਮੌਕੇ ਖੁਸ਼ਬੀਰ ਸਿੰਘ ਕੌਂਸਲਰ, ਬਿਕਰਮਜੀਤ ਸਿੰਘ ਖੈਰਪੁਰ, ਨਿਰਮੈਲ ਸਿੰਘ, ਹਿੰਮਤ ਸਿੰਘ, ਐਸ. ਡੀ. ਓ. ਹਰਨੇਕ ਸਿੰਘ, ਮੋਹਣ ਸਿੰਘ ਅਧਰੇੜਾ, ਜਸਵੀਰ ਸਿੰਘ ਰਡਿਆਲਾ, ਪਰਮਜੀਤ ਸਿੰਘ ਬਰੌਲੀ, ਸੁਰਿੰਦਰ ਕੌਰ ਪਵਾਰ, ਰਮਨਪ੍ਰੀਤ ਕੌਰ, ਮਨਦੀਪ ਕੌਰ, ਜਗਤਾਰ ਸਿੰਘ, ਸਰਬਜੀਤ ਸਿੰਘ ਬੜੌਦੀ, ਮਹਾਂ ਸਿੰਘ, ਕਰਨੈਲ ਸਿੰਘ ਸਰੋਆ, ਬਾਬਾ ਗੁਰਵਿੰਦਰ ਸਿੰਘ ਮੁਗਲ ਮਾਜਰੀ, ਹਰਦੀਪ ਸਿੰਘ ਨੱਗਲਗੜ੍ਹੀਆਂ ਤੇ ਅਮਨਦੀਪ ਸਿੰਘ ਅਮਨ ਸਮੇਤ ਵੱਡੀ ਗਿਣਤੀ 'ਚ ਸਥਾਨਕ ਵਸਨੀਕ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਨੇ ਡੀ. ਏ. ਕੀਤਾ 60 ਫ਼ੀਸਦੀ, ਪੰਜਾਬ ਨਹੀਂ ਵਧ ਰਿਹਾ 42 ਫ਼ੀਸਦੀ ਤੋਂ ਅੱਗੇ- ਸੁਨੀਲ ਜਾਖੜ ਅਗਲੀ ਖ਼ਬਰ ਪੰਜਾਬ ਕਲਾ ਪ੍ਰੀਸ਼ਦ ਨੇ ਨਾਵਲਕਾਰ ਨਕਸ਼ਦੀਪ ਪੰਜਕੋਹਾ ਤੇ ਸੰਤਵੀਰ ਨਾਲ ਸੰਵਾਦ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।