19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕੇਂਦਰ ਦੀ ਭਾਜਪਾ ਸਰਕਾਰ ਨੇ ਡੀ. ਏ. ਕੀਤਾ 60 ਫ਼ੀਸਦੀ, ਪੰਜਾਬ ਨਹੀਂ ਵਧ ਰਿਹਾ 42 ਫ਼ੀਸਦੀ ਤੋਂ ਅੱਗੇ- ਸੁਨੀਲ ਜਾਖੜ

ਅਜੀਤ ਡੈਸਕ 19-04-2026
ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਵਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ 'ਚ 2 ਫ਼ੀਸਦੀ ਦੇ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਪੰਜਾਬ ਦੀ 'ਆਪ' ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ ਤੁਰੰਤ ਵਾਧਾ ਕਰੇ ਤੇ ਮਹਿੰਗਾਈ ਭੱਤੇ ਦੇ ਬਕਾਏ ਵੀ ਜਾਰੀ ਕੀਤੇ ਜਾਣ | ਇਸ ਸੰਬੰਧੀ ਆਪਣੇ ਸੋਸ਼ਲ ਮੀਡੀਆ 'ਤੇ ਸਾਂਝੇ ਕੀਤੇ ਸੁਨੇਹੇ ਵਿਚ ਭਾਜਪਾ ਸੂਬਾ ਪ੍ਰਧਾਨ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਜਿਨ੍ਹਾਂ ਨੇ ਕੇਂਦਰ ਸਰਕਾਰ ਤੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ 'ਚ 2 ਫ਼ੀਸਦੀ ਦਾ ਵਾਧਾ ਕੀਤਾ ਹੈ | ਕੇਂਦਰ ਦੀ ਭਾਜਪਾ ਸਰਕਾਰ ਵਲੋਂ ਹੁਣ ਆਪਣੇ ਮੁਲਾਜ਼ਮਾਂ ਨੂੰ ਨਵੇਂ ਵਾਧੇ ਤੋਂ ਬਾਅਦ 60 ਫ਼ੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾਵੇਗਾ, ਜਦ ਕਿ ਪੰਜਾਬ ਦੀ 'ਆਪ' ਪਾਰਟੀ ਦੀ ਸਰਕਾਰ ਰਾਜ ਦੇ ਕਰਮਚਾਰੀਆਂ ਨੂੰ ਸਿਰਫ਼ 42 ਫ਼ੀਸਦੀ ਦੀ ਦਰ ਨਾਲ ਹੀ ਮਹਿੰਗਾਈ ਭੱਤਾ ਦੇ ਰਹੀ ਹੈ ਅਤੇ ਰਾਜ ਵਿਚ ਡੀ. ਏ. ਦੀਆਂ ਕਈ ਕਿਸ਼ਤਾਂ ਬਕਾਇਆ ਹਨ | ਉਨ੍ਹਾਂ ਕਿਹਾ ਕਿ ਜਿਵੇਂ ਕਿ ਹਾਈ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਹੱਕ ਹੈ ਤਾਂ ਸਰਕਾਰ ਨੂੰ ਤੁਰੰਤ ਮਹਿੰਗਾਈ ਭੱਤੇ ਦੀ ਦਰ ਵਿਚ ਵਾਧਾ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਮਹਿੰਗਾਈ ਭੱਤੇ ਦੇਣ ਵਿਚ ਕੀਤੀ ਦੇਰੀ ਕਾਰਨ ਹੋਏ ਬਕਾਏ ਅਤੇ ਤਨਖ਼ਾਹ ਕਮਿਸ਼ਨ ਦੇ ਬਕਾਏ ਦੇ 15000 ਕਰੋੜ ਰੁਪਏ ਤੁਰੰਤ ਆਪਣੇ ਮੁਲਾਜ਼ਮਾਂ ਨੂੰ ਜਾਰੀ ਕਰਨੇ ਚਾਹੀਦੇ ਹਨ |

ਪਿਛਲੀ ਖ਼ਬਰ ਮੋਬਾਈਲ ਫ਼ੋਨ 'ਤੇ ਜਾਅਲੀ ਲਿੰਕ ਭੇਜ ਕੇ ਫ਼ੋਨ ਹੈਕ ਕਰਨ ਵਾਲੇ ਦੋ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਅੰਬੇਡਕਰ ਵੈੱਲਫ਼ੇਅਰ ਸੁਸਾਇਟੀ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।