19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਨਗਰ ਕੌਂਸਲ ਖਰੜ, ਕੁਰਾਲੀ ਅਤੇ ਨਵਾਂਗਰਾਓਾ ਦੀ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕਰਵਾਈ- ਗੁਰਮੀਤ ਸਿੰਘ <br/>

ਅਜੀਤ ਡੈਸਕ 19-04-2026
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਸ਼ਡਿਊਲ ਮੁਤਾਬਿਕ ਨਗਰ ਕੌਂਸਲ ਖਰੜ, ਕੁਰਾਲੀ ਅਤੇ ਨਵਾਂਗਰਾਓਾ ਦੀਆਂ ਚੋਣਾਂ ਕਰਵਾਉਣ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਕਰਵਾ ਦਿੱਤੀ ਗਈ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਖਰੜ ਗੁਰਮੀਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀ ਸੰਬੰਧੀ 17 ਤੋਂ ਲੈ ਕੇ 23 ਅਪ੍ਰੈਲ ਤੱਕ ਦਾਅਵੇ ਅਤੇ ਇਤਰਾਜ਼ ਦਰਜ ਕਰਵਾਏ ਜਾ ਸਕਦੇ ਹਨ, ਜੋ ਕਿ ਦੋ ਦਿਨ 20 ਤੇ 21 ਅਪ੍ਰੈਲ ਨੂੰ ਲੱਗਣ ਵਾਲੇ ਸਪੈਸ਼ਲ ਕੈਂਪ 'ਚ ਪੇਸ਼ ਕੀਤੇ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਸੰਬੰਧੀ ਮਿਲੇ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 30 ਅਪ੍ਰੈਲ ਨੂੰ ਕੀਤਾ ਜਾਵੇਗਾ, ਜਦਕਿ 5 ਮਈ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਦੀ ਉਮਰ ਯੋਗਤਾ 22 ਅਪ੍ਰੈਲ 2026 ਰੱਖੀ ਗਈ ਹੈ ਅਤੇ ਵੋਟਰ ਦਰਸਾਏ ਸ਼ਡਿਊਲ ਅਨੁਸਾਰ ਆਪਣੇ ਦਾਅਵੇ ਅਤੇ ਇਤਰਾਜ਼ ਸੰਬੰਧਿਤ ਪ੍ਰੋਫਾਰਮੇ 'ਚ ਭਰ ਕੇ ਐੱਸ. ਡੀ. ਐੱਮ. ਦਫ਼ਤਰ ਵਿਖੇ ਵੀ ਜਮ੍ਹਾਂ ਕਰਵਾ ਸਕਦੇ ਹਨ |

ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ <br/> ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।