19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 19-04-2026
ਮੁੱਲਾਂਪੁਰ ਗਰੀਬਦਾਸ, 18 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਗੁਰਮੁੱਖੀ ਦੇ ਰਚੇਤਾ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ | ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਹੋਈ | ਇਸ ਮੌਕੇ ਸਕੂਲ ਦੀ ਅਧਿਆਪਕਾ ਜਸਵਿੰਦਰ ਕੌਰ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਤੇ ਮਹਾਨ ਕਾਰਜਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ, ਉਪਰੰਤ ਸਕੂਲ ਦੇ ਵਿਦਿਆਰਥੀਆਂ ਦੁਆਰਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਫਿਰ ਅਨੰਦ ਸਾਹਿਬ ਜੀ ਦੇ ਪਾਠ ਦੀਆਂ ਛੇ ਪੌੜੀਆਂ, ਅਰਦਾਸ ਤੇ ਨਾਮ ਸਿਮਰਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਅੰਗਦ ਦੇਵ ਜੀ ਦੇ ਜੀਵਨ ਤੋਂ ਸੇਧ ਲੈਣ ਅਤੇ ਗੁਰਮੱੁਖੀ ਨੂੰ ਪਿਆਰ ਅਤੇ ਸਤਿਕਾਰ ਦੇਣ ਦੀ ਪ੍ਰੇਰਨਾ ਦਿੱਤੀ, ਜਦਕਿ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਆਪਣੇ ਸੰਦੇਸ਼ 'ਚ ਸਾਰਿਆਂ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ |

ਪਿਛਲੀ ਖ਼ਬਰ ਮੁਹਾਲੀ 'ਚ ਜਲਦ ਖ਼ਤਮ ਹੋਵੇਗੀ ਕੂੜੇ ਦੀ ਸਮੱਸਿਆ- ਡਾ. ਆਹਲੂਵਾਲੀਆ ਫੇਜ਼-5 ਦੇ ਆਰ. ਐਮ. ਸੀ. ਸੈਂਟਰ ਦਾ ਦੌਰਾ ਕਰਕੇ ਹ... ਅਗਲੀ ਖ਼ਬਰ ਪਿੰਡ ਕਰਤਾਰਪੁਰ ਨਿਊ ਚੰਡੀਗੜ੍ਹ ਵਿਖੇ ਧੜੇਬੰਦੀ ਦੇ ਚਲਦਿਆਂ ਲਾਲ ਲਕੀਰ ਅੰਦਰਲੇ ਪਲਾਟਾਂ ਦੀ ਕੀਤੀ ਦਰਬੰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।