20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੁਹਾਲੀ 'ਚ ਜਲਦ ਖ਼ਤਮ ਹੋਵੇਗੀ ਕੂੜੇ ਦੀ ਸਮੱਸਿਆ- ਡਾ. ਆਹਲੂਵਾਲੀਆ ਫੇਜ਼-5 ਦੇ ਆਰ. ਐਮ. ਸੀ. ਸੈਂਟਰ ਦਾ ਦੌਰਾ ਕਰਕੇ ਹਾਲਾਤ ਦਾ ਲਿਆ ਜਾਇਜ਼ਾ <br/>

ਮੁਹਾਲੀ ਦੇ ਫੇਜ਼-5 ਸਥਿਤ ਆਰ. ਐਮ. ਸੀ. ਸੈਂਟਰ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਡਾ. ਸੰਨੀ ਸਿੰਘ ਆਹਲੂਵਾਲੀਆ | ਅਜੀਤ ਤਸਵੀਰ <br/> 19-04-2026
ਐੱਸ. ਏ. ਐੱਸ. ਨਗਰ, 18 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਬੀਤੇ ਦਿਨੀਂ ਸਥਾਨਕ ਫੇਜ਼-5 ਸਥਿਤ ਆਰ. ਐਮ. ਸੀ. ਸੈਂਟਰ ਨੇੜੇ ਕੂੜੇ ਦੇ ਢੇਰ ਨੂੰ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵਲੋਂ ਅੱਜ ਮੌਕੇ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਡਾ. ਆਹਲੂਵਾਲੀਆ ਨੇ ਕਿਹਾ ਕਿ ਮੁਹਾਲੀ 'ਚ ਕੂੜੇ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਵਲੋਂ ਵੱਡਾ ਕਦਮ ਚੁੱਕਿਆ ਗਿਆ ਹੈ ਅਤੇ ਬਹੁਤ ਜਲਦ ਨਵੀਂ ਪ੍ਰੋਸੈਸਿੰਗ ਸਾਈਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਸਾਈਟ ਦੇ ਚੱਲਣ ਨਾਲ ਕੂੜੇ ਦੇ ਢੇਰਾਂ ਦਾ ਪੱਕਾ ਹੱਲ ਹੋਵੇਗਾ ਅਤੇ ਸ਼ਹਿਰ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਨਵੀਂ ਸਾਈਟ 'ਤੇ ਕੂੜੇ ਦੀ ਵਿਗਿਆਨਕ ਢੰਗ ਨਾਲ ਸੰਭਾਲ ਕੀਤੀ ਜਾਵੇਗੀ, ਜਿਸ 'ਚ ਕੂੜੇ ਦੀ ਛਟਾਈ, ਰੀਸਾਈਕਲਿੰਗ ਅਤੇ ਪ੍ਰੋਸੈਸਿੰਗ ਦੀ ਪੂਰੀ ਵਿਵਸਥਾ ਹੋਵੇਗੀ | ਇਸ ਨਾਲ ਨਾ ਸਿਰਫ਼ ਕੂੜੇ ਦੇ ਢੇਰ ਘਟਣਗੇ, ਸਗੋਂ ਵਾਤਾਵਰਨ ਪ੍ਰਦੂਸ਼ਣ 'ਤੇ ਵੀ ਕਾਬੂ ਪਾਇਆ ਜਾ ਸਕੇਗਾ | ਇਸ ਦੇ ਨਾਲ ਹੀ ਸ਼ਹਿਰ 'ਚ ਡੋਰ-ਟੂ-ਡੋਰ ਕੁਲੈਕਸ਼ਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਇਲਾਕੇ 'ਚ ਕੂੜਾ ਇਕੱਠਾ ਹੋਣ ਦੀ ਨੌਬਤ ਨਾ ਆਵੇ | ਮਿਊਾਸੀਪਲ ਟੀਮਾਂ ਦੀ ਨਿਗਰਾਨੀ ਲਈ ਪ੍ਰਭਾਵਸ਼ਾਲੀ ਮਕੈਨਿਜ਼ਮ ਵੀ ਲਾਗੂ ਕੀਤਾ ਗਿਆ ਹੈ, ਜਿਸ ਨਾਲ ਕੂੜੇ ਦੀ ਲਿਫ਼ਟਿੰਗ ਅਤੇ ਨਿਪਟਾਰੇ ਦੀ ਪ੍ਰਕਿਰਿਆ ਸਮੇਂ 'ਤੇ ਯਕੀਨੀ ਬਣਾਈ ਜਾਵੇਗੀ | ਡਾ. ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਾਣੀਆਂ ਡੰਪਿੰਗ ਸਾਈਟਾਂ ਦੀ ਬਾਇਓ-ਰੀਮੀਡੀਏਸ਼ਨ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਪੁਰਾਣੇ ਕੂੜੇ ਦੇ ਢੇਰਾਂ ਨੂੰ ਖ਼ਤਮ ਕਰਕੇ ਜ਼ਮੀਨ ਨੂੰ ਮੁੜ ਵਰਤੋਂ ਯੋਗ ਬਣਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਲਾਪਤਾ ਹੋਈ ਬੱਚੀ ਨੂੰ ਕੁਝ ਹੀ ਘੰਟਿਆਂ 'ਚ ਲੱਭ ਕੇ ਕੀਤਾ ਮਾਪਿਆਂ ਹਵਾਲੇ <br/> ਅਗਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।