14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਿੱਖਿਆ ਵਿਭਾਗ (ਮੁੱਖ ਦਫ਼ਤਰ) ਦੀ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਚੋਣਾਂ 'ਚ ਪੂਰੀ ਟੀਮ ਬਿਨਾਂ ਮੁਕਾਬਲੇ ਜੇਤੂ ਕਰਾਰ <br/>

ਸਿੱਖਿਆ ਵਿਭਾਗ ਮੁੱਖ ਦਫ਼ਤਰ ਦੀ ਬਿਨਾਂ ਮੁਕਾਬਲੇ ਤੋਂ ਜੇਤੂ ਟੀਮ ਦੇ ਪ੍ਰਧਾਨ ਰਣਜੋਧ ਸਿੰਘ, ਗੁਰਸੇਵਕ ਸਿੰਘ ਜਨਰਲ ਸਕੱਤਰ ਤੇ ਹੋਰ ਅਹੁਦੇਦਾਰ | ਅਜੀਤ ਤਸਵੀਰ <br/> 20-04-2026
ਐੱਸ. ਏ. ਐੱਸ. ਨਗਰ, 19 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ (ਮੁੱਖ ਦਫ਼ਤਰ) ਦੀ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਚੋਣਾਂ 'ਚ ਰਣਜੋਧ ਸਿੰਘ ਪ੍ਰਧਾਨ, ਗੁਰਸੇਵਕ ਸਿੰਘ ਜਨਰਲ ਸਕੱਤਰ, ਜਸਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਮੀਤ ਪ੍ਰਧਾਨ-1, ਯੋਗੇਸ਼ ਕੁਮਾਰ ਮੀਤ ਪ੍ਰਧਾਨ-2, ਆਕਿ੍ਤੀ ਅਗਰਵਾਲ ਸੰਯੁਕਤ ਸਕੱਤਰ, ਹਰਮਨਦੀਪ ਕੌਰ ਵਿੱਤ ਸਕੱਤਰ, ਗਗਨਦੀਪ ਕੌਰ ਸੰਗਠਨ ਸਕੱਤਰ, ਸ਼ਿਵਮ ਸ਼ਰਮਾ ਸਟੇਜ ਸਕੱਤਰ ਅਤੇ ਧਰਮਪਾਲ ਸਿੰਘ ਪ੍ਰੈੱਸ ਸਕੱਤਰ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਦੀਆਂ ਇਨ੍ਹਾਂ ਚੋਣਾਂ 'ਚ ਸਿਰਫ਼ ਇਕ ਪਾਰਟੀ ਵਲੋਂ ਨਾਮਜ਼ਦਗੀ ਭਰੀ ਜਾਣ ਕਾਰਨ ਪਹਿਲੀ ਵਾਰ ਪੂਰੀ ਟੀਮ ਬਿਨਾਂ ਮੁਕਾਬਲੇ ਜੇਤੂ ਰਹੀ ਹੈ | ਇਸ ਮੌਕੇ ਪ੍ਰਧਾਨ ਰਣਜੋਧ ਸਿੰਘ ਅਤੇ ਜਨਰਲ ਸਕੱਤਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਪਿਛਲੇ ਸਾਲ ਕੀਤੀ ਵਧੀਆ ਕਾਰਗੁਜ਼ਾਰੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਮੁਲਾਜ਼ਮਾਂ ਦੇ ਹਿਤਾਂ ਲਈ ਮੁੜ ਤੋਂ ਸੇਵਾ ਦਾ ਮੌਕਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਮੁਲਾਜ਼ਮਾਂ ਦੇ ਹਿਤਾਂ ਲਈ ਸੌਂਪੀ ਗਈ ਡਿਊਟੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਦਫ਼ਤਰ ਦੇ ਸਮੁੱਚੇ ਸਟਾਫ਼ ਵਲੋਂ ਨਵੀਂ ਬਣੀ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ |

ਪਿਛਲੀ ਖ਼ਬਰ ਸਰਕਾਰੀ ਕਾਲਜ ਸੈਕਟਰ-11 'ਚ 68ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੀ ਵਾਰਡਬੰਦੀ 'ਚ ਘੱਟ ਹਿੱਸੇਦਾਰੀ ਮਿਲਣ 'ਤੇ ਜਤਾਇਆ ਵਿਰੋਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।