21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਖਰੜ ਦੀ ਵਿਧਾਇਕਾ ਆਪਣੇ ਨਜ਼ਦੀਕੀਆਂ ਨੂੰ ਚੋਣ ਅਧਿਕਾਰੀ ਨਿਯੁਕਤ ਕਰਵਾਉਣ ਦੀ ਫਿਰਾਕ 'ਚ- ਖੇੜਾ <br/>

ਸ਼ਿਕਾਇਤ ਪੱਤਰ ਸੌਂਪਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਵਿੰਦਰ ਸਿੰਘ ਖੇੜਾ ਤੇ ਨਾਲ ਹਾਜ਼ਰ ਹਰਦੀਪ ਸਿੰਘ ਖਿਜ਼ਰਾਬਾਦ, ਬਲਬੀਰ ਸਿੰਘ ਢਕੌਰਾਂ, ਜਸਪਾਲ ਸਿੰਘ ਅਤੇ ਅਰਵਿੰਦਰ ਸਿੰਘ ਕਾਲੇਵਾਲ | ਤਸਵੀਰ : ਗੁਰਮੁੱਖ ਸਿੰਘ ਮਾਨ <br/> 29-04-2026
ਖਰੜ, 28 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕਥਿਤ ਦੋਸ਼ ਲਗਾਇਆ ਹੈ ਕਿ ਖਰੜ ਹਲਕੇ ਦੀ ਵਿਧਾਇਕਾ ਆਗਾਮੀ ਮਿਊਾਸੀਪਲ ਕਮੇਟੀ ਚੋਣਾਂ 'ਚ ਆਪਣੇ ਨਜ਼ਦੀਕੀ ਅਧਿਕਾਰੀਆਂ ਨੂੰ ਰਿਟਰਨਿੰਗ ਅਫ਼ਸਰ ਬਣਾ ਕੇ ਚੋਣ ਪ੍ਰਕਿਰਿਆ ਨਾਲ ਕਥਿਤ ਤੌਰ 'ਤੇ ਛੇੜਛਾੜ ਕਰਨ ਦੀ ਫਿਰਾਕ 'ਚ ਹੈ ਅਤੇ ਉਨ੍ਹਾਂ ਵਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਲਈ ਜੁਬਾਨੀ ਤੌਰ 'ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧ ਵਿਚ ਖੇੜਾ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਪੱਤਰ ਸੌਂਪ ਕੇ ਮੰਗ ਕੀਤੀ ਕਿ ਖਰੜ, ਕੁਰਾਲੀ ਤੇ ਨਵਾਂਗਰਾਓਾ ਨਗਰ ਕੌਂਸਲ ਦੀਆਂ ਚੋਣਾਂ ਲਈ ਸਿਰਫ਼ ਆਈ. ਏ. ਐਸ./ਪੀ. ਸੀ. ਐਸ. ਅਧਿਕਾਰੀਆਂ ਨੂੰ ਹੀ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਜਾਵੇ ਤਾਂ ਜੋ ਸੁਤੰਤਰ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਖਰੜ ਦੀ ਵਿਧਾਇਕਾ ਆਪਣੇ ਕੁਝ ਨਜ਼ਦੀਕੀ ਐਸ. ਡੀ. ਓ., ਜੇ. ਈ., ਐਕਸੀਅਨ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਇਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹੁਕਮ ਦਿੱਤੇ ਗਏ ਹਨ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਛੋਟੀ ਜਿਹੀ ਵਜ੍ਹਾ ਦੇ ਆਧਾਰ ਹੀ 'ਤੇ ਰੱਦ ਕਰ ਦਿੱਤੇ ਜਾਣ | ਉਨ੍ਹਾਂ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਵਿਚ ਤੁਰੰਤ ਦਖ਼ਲ ਦਿਦੇ ਹੋਏ ਇਹ ਯਕੀਨੀ ਬਣਾਉਣਾ ਕਿ ਕੋਈ ਵੀ ਰਾਜਨੀਤਿਕ ਤੌਰ 'ਤੇ ਪ੍ਰਭਾਵਿਤ ਅਧਿਕਾਰੀ ਚੋਣ ਪ੍ਰਕਿਰਿਆ 'ਚ ਦਖਲਅੰਦਾਜ਼ੀ ਨਾ ਕਰੇ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇ |

ਪਿਛਲੀ ਖ਼ਬਰ ਜਨਰੇਟਰ ਦੀ ਬੈਟਰੀ ਚੋਰੀ ਕਰਦੇ ਚੋਰ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਟਿਊਬਵੈੱਲਾਂ ਦੀਆਂ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ਦਾ ਕਾਰਜ ਸਾਧਕ ਅਫ਼ਸਰ ਵਲੋਂ ਸਖ਼ਤ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।