21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਚੰਡੀਗੜ੍ਹ ਵਿਖੇ ਸਪੀਕਰ ਸੰਧਵਾਂ ਨੇ ਵਿਲੱਖਣ ਸ਼ਖ਼ਸੀਅਤਾਂ ਨੂੰ ਭਾਰਤ ਵਿਭੂਸ਼ਨ ਸਨਮਾਨ ਪ੍ਰਦਾਨ ਕੀਤੇ <br/>

ਚੰਡੀਗੜ੍ਹ• ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਨਮਾਨਿਤ ਕੀਤੀਆਂ ਸ਼ਖ਼ਸੀਅਤਾਂ ਨਾਲ ਸਾਂਝੀ ਤਸਵੀਰ ਦੌਰਾਨ | ਅਜੀਤ ਤਸਵੀਰ <br/> 29-04-2026
ਚੰਡੀਗੜ੍ਹ, 28 ਅਪ੍ਰੈਲ (ਅਜੀਤ ਬਿਊਰੋ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਉੱਘੀਆਂ ਅਤੇ ਵਿਲੱਖਣ ਸ਼ਖ਼ਸੀਅਤਾਂ ਨੂੰ ਭਾਰਤ ਵਿਭੂਸ਼ਨ ਸਨਮਾਨ 2026 ਪ੍ਰਦਾਨ ਕੀਤਾ | ਇਨ•ਾਂ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਇੰਸਟੀਚਿਊਟ ਫ਼ਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ (ਆਈ.ਐਸ.ਆਰ.ਐਚ.ਈ.) ਨੇ ਭਾਰਤ ਵਿਭੂਸ਼ਨ ਸਨਮਾਨ 2026 ਲਈ ਚੁਣਿਆ ਹੈ | ਇਸ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ•ਾਂ ਨੇ ਵਿਭਿੰਨ ਖੇਤਰਾਂ ਵਿਚ ਆਪਣੇ ਯੋਗਦਾਨ ਰਾਹੀਂ ਸੇਵਾ ਅਤੇ ਸਮਰਪਣ ਦੀਆਂ ਬੇਮਿਸਾਲ ਉਦਾਹਰਨਾਂ ਸਥਾਪਤ ਕਰਨ ਲਈ ਇਸ ਪੁਰਸਕਾਰ ਵਾਸਤੇ ਚੁਣੀਆਂ ਗਈਆਂ ਉੱਘੀਆਂ ਅਤੇ ਵਿਲੱਖਣ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ | ਉਨ•ਾਂ ਨੇ ਇਸ ਵਿਸ਼ੇਸ਼ ਸਮਾਰੋਹ ਦੇ ਆਯੋਜਨ ਲਈ ਇੰਸਟੀਚਿਊਟ ਫ਼ਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਇਹ ਸਨਮਾਨ ਪ੍ਰਾਪਤ ਕਰਨ ਵਾਲਿਆਂ ਨੂੰ ਦਿਲੋਂ ਵਧਾਈਆਂ ਵੀ ਦਿੱਤੀਆਂ |
ਉਨ•ਾਂ ਕਿਹਾ ਕਿ ਇਹ ਉਨ•ਾਂ ਲਈ ਬਹੁਤ ਮਾਣ ਅਤੇ ਸਨਮਾਨ ਦਾ ਪਲ ਹੈ ਕਿ ਉਹ ਸਭ ਤੋਂ ਯੋਗ ਸ਼ਖ਼ਸੀਅਤਾਂ ਨੂੰ 'ਭਾਰਤ ਵਿਭੂਸ਼ਨ ਸਨਮਾਨ 2026' ਪ੍ਰਦਾਨ ਕਰ ਰਹੇ ਹਨ | ਉੁਨ•ਾਂ ਕਿਹਾ ਕਿ ਇਹ ਸਿਰਫ਼ ਇੱਕ ਪੁਰਸਕਾਰ ਵੰਡ ਸਮਾਰੋਹ ਨਹੀਂ ਹੈ ਬਲਕਿ ਇਹ ਭਾਰਤ ਦੇ ਬੇਮਿਸਾਲ ਹੁਨਰ ਅਤੇ ਅਟੁੱਟ ਸਮਰਪਣ ਨੂੰ ਵੀ ਦਰਸਾਉਂਦਾ ਹੈ |ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ•ਾਂ ਕਿਹਾ ਕਿ ਅੱਜ ਇੱਥੇ ਤਕਰੀਬਨ 75 ਦੇ ਕਰੀਬ ਭਾਰਤ ਦੇ ਵੱਖ-ਵੱਖ ਥਾਵਾਂ ਆਈਆਂ ਨੂੰ ਸਨਮਾਨਿਤ ਕੀਤਾ ਗਿਆ | ਜਿਨ•ਾਂ ਨੇ ਨਿਰਸਵਾਰਥ ਸੇਵਾ ਨੂੰ ਆਪਣੇ ਜੀਵਨ ਦਾ ਅੰਤਮ ਉਦੇਸ਼ ਬਣਾਇਆ ਹੈ | ਇਹ ਉੱਘੇ ਵਿਅਕਤੀ ਆਪੋ-ਆਪਣੇ ਖੇਤਰਾਂ ਵਿਚ ਮੋਹਰੀ ਹੋਣ ਦੇ ਨਾਲ-ਨਾਲ ਵੱਡੇ ਪੱਧਰ 'ਤੇ ਸਮਾਜ ਲਈ ਪ੍ਰੇਰਨਾਦਾਇਕ ਵੀ ਹਨ | ਉਨ•ਾਂ ਕਿਹਾ ਕਿ ਸਿੱਖਿਆ, ਵਿਗਿਆਨ, ਕਲਾ, ਸਾਹਿਤ, ਸਮਾਜ ਸੇਵਾ, ਉਦਯੋਗ ਜਾਂ ਕਿਸੇ ਹੋਰ ਖੇਤਰ ਦਾ ਹਿੱਸਾ ਹੋਣ ਦੇ ਨਾਤੇ ਸਾਰਿਆਂ ਨੇ ਆਪਣੀ ਅਣਥੱਕ ਮਿਹਨਤ, ਸਮਰਪਣ ਅਤੇ ਦੂਰਦਰਸ਼ਤਾ ਦੁਆਰਾ ਸਮਾਜ, ਸੂਬੇ ਅਤੇ ਦੇਸ਼ ਲਈ ਨਾਮਣਾ ਖੱਟਿਆ ਹੈ |
ਇਨਾਮ ਵੰਡ ਸਮਾਰੋਹ ਦੌਰਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਅਧਿਆਤਮਿਕ ਗੁਰੂ ਸਵਾਮੀ ਬ੍ਰਹਮ ਮੁਨੀ ਹਾਜ਼ਰ ਸਨ | ਸਪੀਕਰ ਸੰਧਵਾਂ ਨੇ ਅਧਿਆਤਮਿਕ ਗੁਰੂ ਬ੍ਰਹਮ ਮੁਨੀ ਨੂੰ ਲੋਹੀ ਅਤੇ ਯਾਦਗਾਰੀ ਚਿੰਨ• ਵੀ ਭੇਟ ਕੀਤੇ | ਇਸ ਤੋਂ ਇਲਾਵਾ ਆਈ.ਐਸ.ਐਚ.ਆਰ.ਈ ਨੇ ਵੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਕੱਤਰ ਪੰਜਾਬ ਵਿਧਾਨ ਸਭਾ ਨੂੰ ਲੋਹੀ ਅਤੇ ਯਾਦਗਾਰੀ ਚਿੰਨ• ਭੇਟ ਕੀਤੇ |

ਪਿਛਲੀ ਖ਼ਬਰ ਹੈਰੋਇਨ ਤੇ 3 ਲੱਖ ਰੁ. ਡਰੱਗ ਮਨੀ ਸਮੇਤ ਕਾਬੂ ਮੁਲਜ਼ਮ ਦੀ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ਼ ਅਗਲੀ ਖ਼ਬਰ ਸਕੂਲਾਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਲਈ 15 ਫੀਸਦੀ ਮੁਫ਼ਤ ਸੀਟਾਂ ਦੇਣ ਦੇ ਆਦੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।