21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਿਗਮ ਵਲੋਂ ਵਿੱਦਿਅਕ ਤੇ ਧਾਰਮਿਕ ਸੰਸਥਾਵਾਂ ਨੂੰ ਪੁਰਾਤਨ ਹੱਥ-ਲਿਖਤਾਂ ਸੰਬੰਧੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ

ਅਜੀਤ ਡੈਸਕ 29-04-2026
ਐੱਸ. ਏ. ਐੱਸ. ਨਗਰ, 28 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸੱਭਿਆਚਾਰ ਮੰਤਰਾਲਾ ਭਾਰਤ ਸਰਕਾਰ ਵਲੋਂ ਗਿਆਨ ਭਾਰਤਮ ਮਿਸ਼ਨ ਤਹਿਤ ਦੇਸ਼ ਦੀ ਪੁਰਾਤਨ ਹੱਥ-ਲਿਖਤ ਵਿਰਾਸਤ ਨੂੰ ਸੰਭਾਲਣ ਅਤੇ ਸੁਰੱਖਿਅਤ ਕਰਨ ਲਈ ਦੇਸ਼-ਪੱਧਰੀ ਸਰਵੇਖਣ ਸ਼ੁਰੂ ਕੀਤਾ ਗਿਆ ਹੈ, ਜੋ ਕਿ ਆਗਾਮੀ 15 ਜੂਨ ਤੱਕ ਪੂਰਾ ਕੀਤਾ ਜਾਣਾ ਹੈ | ਇਸ ਸੰਬੰਧ 'ਚ ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ ਦੀਆਂ ਸਮੂਹ ਸਰਕਾਰੀ/ਨਿੱਜੀ ਸੰਸਥਾਵਾਂ, ਯੂਨੀਵਰਸਿਟੀਆਂ, ਲਾਇਬ੍ਰੇਰੀਆਂ, ਮੰਦਰਾਂ, ਗੁਰਦੁਆਰਿਆਂ, ਧਾਰਮਿਕ ਅਸਥਾਨਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਕਿਸੇ ਕੋਲ ਕੋਈ ਵੀ ਪੁਰਾਤਨ ਹੱਥ-ਲਿਖਤ ਮੌਜੂਦ ਹੈ ਤਾਂ ਉਸ ਦੀ ਜਾਣਕਾਰੀ ਨਗਰ ਨਿਗਮ ਮੁਹਾਲੀ ਨਾਲ ਸਾਂਝੀ ਕੀਤੀ ਜਾਵੇ | ਨਿਗਮ ਵਲੋਂ ਸਪੱਸ਼ਟ ਕੀਤਾ ਗਿਆ ਕਿ ਇਹ ਇਕ ਮਹੱਤਵਪੂਰਨ ਰਾਸ਼ਟਰੀ ਅਭਿਆਨ ਹੈ, ਇਸ ਲਈ ਸਰਵੇਖਣ ਦੌਰਾਨ ਪੂਰਾ ਸਹਿਯੋਗ ਦਿੱਤਾ ਜਾਵੇ |

ਪਿਛਲੀ ਖ਼ਬਰ ਜੀ.ਐੱਮ.ਸੀ.ਐੱਚ -32 ਅਤੇ ਜੀ.ਐਮ.ਐਸ.ਐਚ-16 'ਚ ਸਵੈ-ਗਣਨਾ ਮੁਹਿੰਮ ਤਹਿਤ ਕੈਂਪ ਲਗਾਏ ਅਗਲੀ ਖ਼ਬਰ ਸਿਨੇਮਾ ਤੋਂ ਕਾਰੋਬਾਰ ਤੱਕ: ਅਦਾਕਾਰਾ ਦਿਵਿਤਾ ਜੁਨੇਜਾ ਦੀ ਨਵੀਂ ਉਡਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।