21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

'ਗੈਂਗਸਟਰਾਂ 'ਤੇ ਵਾਰ' ਦੇ 98ਵੇਂ ਦਿਨ 251 ਗਿ੍ਫ਼ਤਾਰ

ਅਜੀਤ ਡੈਸਕ 29-04-2026
ਚੰਡੀਗੜ੍ਹ•, 28 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 423ਵੇਂ ਦਿਨ ਨਸ਼ਾ ਵਿਰੋਧੀ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ - 'ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ | ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ•ਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਈ ਗਈ | ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 439 ਡਰੱਗ ਹੌਟਸਪਾਟਾਂ 'ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 94 ਐਫ.ਆਈ.ਆਰਜ਼ ਦਰਜ ਕਰਕੇ 125 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਟੀਮਾਂ ਨੇ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 474 ਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ, 55 ਕਿਲੋਗ੍ਰਾਮ ਭੁੱਕੀ, 3042 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6060 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ | ਇਸ ਦੌਰਾਨ, 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 98ਵੇਂ ਦਿਨ, ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 251 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 24,771 ਹੋ ਗਈਆਂ | ਇਸ ਤੋਂ ਇਲਾਵਾ, 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 57 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਉਪਰੰਤ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗਿ੍ਫ਼ਤਾਰ ਕੀਤਾ ਹੈ |
ਪਿਛਲੀ ਖ਼ਬਰ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਕਾਂਗਰਸ ਆਗੂਆਂ ਨੇ ਪੰਜਾਬ ਭਾਜਪਾ 'ਤੇ ਕਿਉਂ ਕੇਂਦਰਿਤ ਕੀਤਾ ਧਿਆਨ ਅਗਲੀ ਖ਼ਬਰ ਅਵੀਵਾ ਇੰਡੀਆ ਨੇ ਅਵੀਵਾ ਸਕਿਓਰ ਨੈਸਟ ਐਨਿਊਟੀ ਪਲਾਨ ਲਾਂਚ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।