21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਲੋਕ ਨਿਰਮਾਣ ਮੰਤਰੀ ਵਲੋਂ ਰਸਨਹੇੜੀ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ

ਪਿੰਡ ਰਸਨਹੇੜੀ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. | ਤਸਵੀਰ : ਜੰਡਪੁਰੀ <br/> 29-04-2026
ਖਰੜ, 28 ਅਪ੍ਰੈਲ (ਤਰਸੇਮ ਸਿੰਘ ਜੰਡਪੁਰੀ)-ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਵਲੋਂ ਅੱਜ ਸਵੇਰੇ ਲਾਂਡਰਾਂ-ਚੁੰਨੀ ਮਾਰਗ 'ਤੇ ਪੈਂਦੇ ਪਿੰਡ ਰਸਨਹੇੜੀ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਨੇ ਪਲਾਂਟ ਦੀ ਕਾਰਗੁਜਾਰੀ ਵਧਾਉਣ ਅਤੇ ਗੁਣਵੱਤਾ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਮਕੈਨੀਜ਼ਮ ਬਾਰੇ ਪੱੁਛ-ਗਿੱਛ ਕੀਤੀ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ 45 ਹਜ਼ਾਰ ਕਿੱਲੋਮੀਟਰ ਸੜਕਾਂ ਦੇ ਨਵੀਨੀਕਰਨ ਦੇ ਹੁਕਮ ਦਿੱਤੇ ਗਏ ਹਨ, ਜਿਸ ਤਹਿਤ ਪੂਰੇ ਸੂਬੇ ਵਿਚ ਸੜਕਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਉਨ੍ਹਾਂ ਦੱਸਿਆ ਕਿ ਇਸ ਮਿਕਸਿੰਗ ਪਲਾਂਟ ਦੀ ਰੋਜ਼ਾਨਾ 800 ਟਨ ਦੇ ਕਰੀਬ ਸਮਰੱਥਾ ਹੈ, ਜਦਕਿ 1 ਕਿੱਲੋਮੀਟਰ ਪਲਾਨ ਰੋਡ (18 ਫੁੱਟੀ) 'ਤੇ 450 ਟਨ ਪ੍ਰੀਮਿਕਸ ਪੈਂਦੀ ਹੈ ਅਤੇ ਇਸ ਸਮੇਂ ਸੂਬੇ 'ਚ 100 ਦੇ ਕਰੀਬ ਹੋਟ ਮਿਕਸ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰ ਰਹੇ ਹਨ | ਇਸ ਮੌਕੇ ਕੈਬਨਿਟ ਮੰਤਰੀ ਨੇ ਸੂਬੇ ਭਰ ਦੇ ਹੋਟ ਟਾਈਪ ਮਿਕਸ ਪਲਾਂਟ ਦੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਕਿ ਉਹ ਪਲਾਂਟ ਨੂੰ ਸਵੇਰੇ 5 ਵਜੇ ਚਾਲੂ ਕਰਨ ਤਾਂ ਜੋ ਹੋਟ ਮਿਕਸ ਪਲਾਂਟ ਦੀ ਸਮਰੱਥਾ ਹੋਰ ਵਧ ਸਕੇ | ਉਨ੍ਹਾਂ ਕਿਹਾ ਕਿ ਖਾੜੀ ਮੁਲਕਾਂ 'ਚ ਬਣੇ ਜੰਗੀ ਹਾਲਾਤਾਂ ਦੇ ਮੱਦੇਨਜ਼ਰ ਸੜਕਾਂ ਦੇ ਨਿਰਮਾਣ ਲਈ ਜ਼ਰੂਰੀ ਲੁੱਕ ਦੀ ਉਪਲੱਬਧਤਾ ਰਿਫਾਇਨਰੀਆਂ ਨਾਲ ਤਾਲਮੇਲ ਰੱਖ ਕੇ ਯਕੀਨੀ ਬਣਾਈ ਜਾ ਰਹੀ ਹੈ | ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਮੇਂ ਸੂਬੇ 'ਚ ਸੜਕਾਂ ਦੇ ਨਿਰਮਾਣ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਤਾਂ ਜੋ ਮੌਨਸੂਨ ਦੀ ਆਮਦ ਤੋਂ ਪਹਿਲਾਂ 30 ਜੂਨ ਤੱਕ ਇਹ ਕਾਰਜ ਪੂਰੀ ਤਰ੍ਹਾਂ ਮੁਕੰਮਲ ਹੋ ਸਕੇ |

ਪਿਛਲੀ ਖ਼ਬਰ ਜ਼ੀਰਕਪੁਰ 'ਚ ਅਕਾਲੀ ਦਲ ਨੂੰ ਝਟਕਾ, ਸਾਬਕਾ ਕੌਂਸਲਰ ਜਗਦੇਵ ਸਿੰਘ ਭਾਜਪਾ 'ਚ ਸ਼ਾਮਿਲ <br/> ਅਗਲੀ ਖ਼ਬਰ ਚੰਡੀਗੜ੍ਹ ਦੇ ਪਿੰਡ ਧਨਾਸ ਵਿਖੇ 'ਪੁਆਧੀ ਅਖਾੜੇ' 'ਚ ਗਾਇਕਾਂ ਨੇ ਸਰੋਤਿਆਂ ਦੇ ਦਿਲ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।