20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮਾਮਲੇ 'ਚ ਨਾਕਾਮ ਰਹੀ- ਮੱਛਲੀ ਕਲਾਂ

ਅਜੀਤ ਡੈਸਕ 29-04-2026
ਐੱਸ. ਏ. ਐੱਸ. ਨਗਰ, 28 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਜਾਬ ਸਰਕਾਰ 'ਤੇ ਨਸ਼ਿਆਂ ਨੂੰ ਨੱਥ ਪਾਉਣ ਦੇ ਮਾਮਲੇ 'ਚ ਬੁਰੀ ਤਰ੍ਹਾਂ ਨਾਕਾਮ ਰਹਿਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਰੋਜ਼ਾਨਾ ਹੀ ਪੰਜਾਬ ਦੇ ਕਿਸੇ ਨਾਲ ਕਿਸੇ ਹਿੱਸੇ 'ਚੋਂ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਉਨ੍ਹਾਂ ਕਿਹਾ ਕਿ ਅਜਿਹੇ 'ਚ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਸਿਰਫ਼ ਸਰਕਾਰੀ ਪੈਸੇ ਦੀ ਬਰਬਾਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਹੈਲਪ ਲਾਈਨ 'ਤੇ ਜ਼ਿਆਦਾਤਰ ਲੋਕ ਆਪਣੀ ਨਿੱਜੀ ਕਿੜ੍ਹਾਂ ਕੱਢਣ ਲਈ ਝੂਠੀਆਂ ਸ਼ਿਕਾਇਤਾਂ ਪਾ ਕੇ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਲੱਗੇ ਹੋਏ ਹਨ, ਜਦਕਿ ਨਸ਼ਿਆਂ ਦੇ ਤਸਕਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਪਿੰਡਾਂ ਵਿਚ ਨਸ਼ਿਆਂ ਖ਼ਿਲਾਫ਼ ਰੈਲੀਆਂ ਕੱਢ ਕੇ ਸਿਰਫ਼ ਖਾਨਾਪੂਰਤੀ ਕਰਨ ਦਾ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਜੇਕਰ ਨਸ਼ਿਆਂ ਖ਼ਿਲਾਫ਼ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਦੀ ਜਵਾਨੀ ਇਸ ਦਲਦਲ 'ਚ ਹੋਰ ਜ਼ਿਆਦਾ ਧਸ ਜਾਵੇਗੀ, ਜਿਸ ਨੂੰ ਬਚਾਉਣਾ ਬਹੁਤ ਮੁਸ਼ਕਿਲ ਹੋ ਜਾਵੇਗਾ |
ਪਿਛਲੀ ਖ਼ਬਰ ਰਾਜਪੁਰਾ-ਸ਼ੰਭੂ ਧਮਾਕਾ: ਪੰਜਾਬ ਨੂੰ ਇਕ ਵਾਰ ਫਿਰ ਅੱਤਵਾਦ ਵੱਲ ਧੱਕਣ ਦੀ ਕੋਸ਼ਿਸ਼- ਰੰਧਾਵਾ ਅਗਲੀ ਖ਼ਬਰ ਜ਼ੀਰਕਪੁਰ 'ਚ ਅਕਾਲੀ ਦਲ ਨੂੰ ਝਟਕਾ, ਸਾਬਕਾ ਕੌਂਸਲਰ ਜਗਦੇਵ ਸਿੰਘ ਭਾਜਪਾ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।