20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਰਾਜਪੁਰਾ-ਸ਼ੰਭੂ ਧਮਾਕਾ: ਪੰਜਾਬ ਨੂੰ ਇਕ ਵਾਰ ਫਿਰ ਅੱਤਵਾਦ ਵੱਲ ਧੱਕਣ ਦੀ ਕੋਸ਼ਿਸ਼- ਰੰਧਾਵਾ

ਅਜੀਤ ਡੈਸਕ 29-04-2026
ਚੰਡੀਗੜ੍ਹ, 28 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਲੋਕ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਤਿੰਨ ਮਹੀਨਿਆਂ ਵਿਚ ਦੂਜੇ ਵੱਡੇ ਧਮਾਕੇ ਦੀ ਕੋਸ਼ਿਸ਼ ਨੂੰ ਮੰਦਭਾਗਾ ਦੱਸਿਆ | ਉਨ੍ਹਾਂ ਕਿਹਾ ਕਿ ਰਾਜਪੁਰਾ-ਸ਼ੰਭੂ ਰੇਲਵੇ ਟਰੈਕ ਦੇਸ਼ ਦੇ ਸਭ ਤੋਂ ਵਿਅਸਤ ਰੂਟਾਂ ਵਿਚੋਂ ਇਕ ਹੈ ਅਤੇ ਜੇਕਰ ਧਮਾਕਾ ਸਫਲ ਹੁੰਦਾ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ | ਇਹ ਘਟਨਾ ਇਕ ਗੰਭੀਰ ਸੁਰੱਖਿਆ ਕੁਤਾਹੀ ਨੂੰ ਦਰਸਾਉਂਦੀ ਹੈ, ਅਤੇ ਇਸਦੇ ਸੰਭਾਵੀ ਨਤੀਜੇ ਬਹੁਤ ਖ਼ਤਰਨਾਕ ਹੋ ਸਕਦੇ ਸਨ | ਉਨ•ਾਂ ਕਿਹਾ ਕਿ ਪੰਜਾਬ ਵਿਚ ਹੋਏ ਸਾਰੇ ਧਮਾਕਿਆਂ ਦੀ ਜਾਂਚ ਐਨ.ਆਈ. ਏ ਨੂੰ ਕਰਨੀ ਚਾਹੀਦੀ ਹੈ | ਉਨ•ਾਂ ਦੋਸ਼ ਲਾਇਆ ਕਿ ਸਰਕਾਰ ਪਹਿਲੇ ਮਾਮਲੇ ਵਿਚ ਕੋਈ ਸਪੱਸ਼ਟ ਜਾਣਕਾਰੀ ਜਾਂ ਜਵਾਬਦੇਹੀ ਪ੍ਰਦਾਨ ਕਰਨ ਵਿਚ ਅਸਫਲ ਰਹੀ ਹੈ, ਜਿਸ ਨਾਲ ਜਾਂਚ ਅਤੇ ਰੋਕਥਾਮ ਉਪਾਵਾਂ ਦੀ ਪ੍ਰਭਾਵਸ਼ੀਲਤਾ 'ਤੇ ਸਵਾਲ ਖੜ•ੇ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਅੱਤਵਾਦੀ ਤਾਕਤਾਂ ਇਕ ਵਾਰ ਫਿਰ ਪੰਜਾਬ ਵਿਚ ਆਪਣਾ ਸਿਰ ਚੁੱਕ ਰਹੀਆਂ ਹਨ | ਪੰਜਾਬ ਨੂੰ ਅੱਤਵਾਦ ਵੱਲ ਵਾਪਸ ਧੱਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਪੰਜਾਬ ਪਹਿਲਾਂ ਹੀ ਇਕ ਕਾਲੇ ਦੌਰ ਵਿਚੋਂ ਲੰਘ ਚੁੱਕਾ ਹੈ |


ਪਿਛਲੀ ਖ਼ਬਰ ਏਅਰ ਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਏਰੀਏ 'ਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ 'ਤੇ ਪਾਬੰਦੀ... ਅਗਲੀ ਖ਼ਬਰ ਪੰਜਾਬ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮਾਮਲੇ 'ਚ ਨਾਕਾਮ ਰਹੀ- ਮੱਛਲੀ ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।