ਕੁਰਾਲੀ, 28 ਅਪ੍ਰੈਲ (ਹਰਪ੍ਰੀਤ ਸਿੰਘ)-ਭਾਜਪਾ ਨੂੰ ਸਥਾਨਕ ਸ਼ਹਿਰ 'ਚ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸੀਨੀਅਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਦੀ ਅਗਵਾਈ 'ਚ ਸਥਾਨਕ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਗੁਰਚਰਨ ਸਿੰਘ, ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮੀ, ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਐਸ. ਸੀ. ਵਿੰਗ ਦੇ ਪ੍ਰਧਾਨ ਮਹਿੰਦਰ ਸਿੰਘ ਅਤੇ ਅਸ਼ੀਸ਼ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਰਾਣਾ ਗਿੱਲ ਨੇ ਉਕਤ ਆਗੂਆਂ ਨੂੰ ਜੀ ਆਇਆਂ ਆਖਦਿਆਂ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਭਰ 'ਚ ਭਾਜਪਾ ਦੇ ਹੱਕ 'ਚ ਪੂਰੀ ਹਨੇਰੀ ਚੱਲ ਰਹੀ ਹੈ ਅਤੇ ਵੱਡੇ ਪੱਧਰ 'ਤੇ ਨਾਮਵਰ ਸ਼ਖ਼ਸੀਅਤਾਂ ਪਾਰਟੀ 'ਚ ਸ਼ਾਮਿਲ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਵੱਡੇ ਆਗੂ ਅਤੇ ਹੋਰ ਪਤਵੰਤੇ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ, ਇਹ ਭਾਜਪਾ ਦੀ 2027 'ਚ ਸੂਬੇ 'ਚ ਆਉਣ ਵਾਲੀ ਸਰਕਾਰ ਦੇ ਸੰਕੇਤ ਹਨ | ਇਸ ਮੌਕੇ ਤਰੁਣ ਕੌਸ਼ਿਕ ਮੰਡਲ ਪ੍ਰਧਾਨ, ਅਭਿਸ਼ੇਕ ਗੁਪਤਾ ਜਨਰਲ ਸਕੱਤਰ ਜ਼ਿਲ੍ਹਾ ਮੁਹਾਲੀ, ਸੁੱਖੂ ਕੁਰਾਲੀ, ਰਾਕੇਸ਼ ਅਗਰਵਾਲ, ਗੁਣਦੀਪ ਵਰਮਾ, ਆਸ਼ੂ ਰਾਣਾ ਅਤੇ ਪਿ੍ੰਸ ਅਗਰਵਾਲ ਸਮੇਤ ਵੱਡੀ ਗਿਣਤੀ 'ਚ ਸਥਾਨਕ ਪਤਵੰਤੇ ਹਾਜ਼ਰ ਸਨ |