20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਭੁਪਿੰਦਰ ਹੁੱਡਾ ਅਤੇ ਕਾਂਗਰਸ ਵਿਧਾਇਕਾਂ ਦੀ ਰਾਜਪਾਲ ਨਾਲ ਮੁਲਾਕਾਤ

ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਿਚ ਕਾਂਗਰਸੀ ਵਿਧਾਇਕ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਲੋਕ ਭਵਨ ਤੋਂ ਬਾਹਰ ਨਿਕਲੇ | ਤਸਵੀਰ : ਕਮਲਜੀਤ ਸਿੰਘ <br/> 29-04-2026
ਚੰਡੀਗੜ•, 28 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਵਿਧਾਨ ਸਭਾ ਦੇ ਇਕ ਦਿਨਾ ਵਿਸ਼ੇਸ਼ ਸੈਸ਼ਨ ਦਾ ਬਾਈਕਾਟ ਕਰਨ ਵਾਲੇ ਕਾਂਗਰਸੀ ਵਿਧਾਇਕਾਂ ਨੇ ਮੰਗਲਵਾਰ ਨੂੰ ਰਾਜਪਾਲ ਪ੍ਰੋਫੈਸਰ ਅਸੀਮ ਘੋਸ਼ ਨਾਲ ਮੁਲਾਕਾਤ ਕੀਤੀ ਅਤੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਨੇ ਸੈਸ਼ਨ ਨੂੰ ਗੈਰ-ਸੰਵਿਧਾਨਕ ਤੌਰ 'ਤੇ ਬੁਲਾਇਆ ਹੈ | ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਿਚ, ਰਾਜਪਾਲ ਨਾਲ ਮੁਲਾਕਾਤ ਕਰਨ ਵਾਲੇ ਕਾਂਗਰਸੀ ਵਿਧਾਇਕਾਂ ਨੇ ਫ਼ਿਰੋਜ਼ਪੁਰ ਝਿਰਕਾ ਦੇ ਵਿਧਾਇਕ ਇੰਜੀਨੀਅਰ ਮਾਮਨ ਖ਼ਾਨ ਦੀ ਗਿ੍ਫ਼ਤਾਰੀ 'ਤੇ ਵੀ ਖ਼ਦਸ਼ਾ ਪ੍ਰਗਟ ਕੀਤਾ | ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਰਾਜਨੀਤਿਕ ਦੁਰਭਾਵਨਾ ਕਾਰਨ ਖ਼ਾਨ ਵਿਰੁੱਧ ਇੱਕ ਤੋਂ ਬਾਅਦ ਇੱਕ ਅਪਰਾਧਿਕ ਮਾਮਲੇ ਦਰਜ ਕੀਤੇ ਜਾ ਰਹੇ ਹਨ | ਹੁੱਡਾ ਦੇ ਅਨੁਸਾਰ, ਰਾਜਪਾਲ ਨੇ ਦੋਵਾਂ ਮਾਮਲਿਆਂ ਵਿਚ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ ਹੈ |

ਪਿਛਲੀ ਖ਼ਬਰ ਜ਼ਮੀਨ 'ਤੇ ਕਬਜ਼ਾ ਕਰਨ ਦੀ ਸਾਜਿਸ਼ ਤਹਿਤ ਕੇਅਰ ਟੇਕਰ 'ਤੇ ਹਮਲਾ ਅਗਲੀ ਖ਼ਬਰ ਰਾਣਾ ਗਿੱਲ ਦੀ ਅਗਵਾਈ ਹੇਠ ਕੁਰਾਲੀ ਦੇ ਦੋ ਸਾਬਕਾ ਕੌਂਸਲਰ ਭਾਜਪਾ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।