14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਹਰਿਆਣਾ ਦੇ ਮੁੱਖ ਮੰਤਰੀ ਵਲੋਂ ਨਗਰ ਨਿਗਮ ਚੋਣਾਂ ਲਈ ਭਾਜਪਾ ਦਾ ਸੰਕਲਪ ਪੱਤਰ ਜਾਰੀ <br/>

ਨਗਰ ਨਿਗਮ ਚੋਣਾਂ ਲਈ ਭਾਜਪਾ ਦਾ ਸੰਕਲਪ ਪੱਤਰ ਜਾਰੀ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ | ਤਸਵੀਰ : ਕਪਿਲ <br/> 30-04-2026
ਪੰਚਕੂਲਾ, 29 ਅਪ੍ਰੈਲ (ਕਪਿਲ)-ਪੰਚਕੂਲਾ, ਅੰਬਾਲਾ ਤੇ ਸੋਨੀਪਤ ਵਿਖੇ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਬੁੱਧਵਾਰ ਨੂੰ ਆਪਣਾ ਸੰਕਲਪ ਪੱਤਰ ਜਾਰੀ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਕਲਪ ਪੱਤਰ ਨੂੰ ਲੈ ਕੇ ਸੰਬੋਧਨ ਕਰਦਿਆਂ ਕਿਹਾ ਕਿ 2024 'ਚ ਜਾਰੀ ਕੀਤੇ ਸੰਕਲਪ ਪੱਤਰ 'ਚ 217 ਵਾਅਦੇ ਸਨ ਅਤੇ ਸਰਕਾਰ ਆਪਣੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਦੇ ਸੰਕਲਪ ਪੱਤਰ 'ਚ 20 ਸੰਕਲਪ ਸ਼ਾਮਿਲ ਕੀਤੇ ਗਏ ਹਨ ਅਤੇ ਉਨ੍ਹਾਂ ਨੇ 'ਹਰਿਤ ਸਿਟੀ' ਦਾ ਇਕ ਹੋਰ ਸੰਕਲਪ ਜੋੜਨ ਦੀ ਵੀ ਗੱਲ ਕੀਤੀ | ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਵਿਆਪਕ ਪੱਧਰ 'ਤੇ ਪੌਦੇ ਲਗਾਏ ਜਾਣਗੇ ਅਤੇ ਸਾਰੇ 21 ਸੰਕਲਪ ਪੂਰੇ ਕੀਤੇ ਜਾਣਗੇ | ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਕਲਪ ਹਰ ਵਰਗ, ਖ਼ਾਸ ਕਰਕੇ ਮਹਿਲਾਵਾਂ ਲਈ ਵੀ ਲਾਭਕਾਰੀ ਹਨ | ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਵਿਕਾਸ ਕਾਰਜ ਕਰ ਰਹੀ ਹੈ ਅਤੇ ਕਈ ਅਜਿਹੇ ਕੰਮ ਵੀ ਕੀਤੇ ਗਏ ਹਨ ਜੋ ਸੰਕਲਪ ਪੱਤਰ ਵਿਚ ਦਰਜ ਨਹੀਂ ਸਨ | ਉਨ੍ਹਾਂ ਕਿਹਾ ਕਿ ਸੀ. ਐਮ. ਆਵਾਸ ਯੋਜਨਾ ਸ਼ਹਿਰੀ ਦੇ ਤਹਿਤ ਪਲਾਟ ਦੇਣ ਦੇ ਨਾਲ-ਨਾਲ ਘਰ ਬਣਾ ਕੇ ਦੇਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਦੇ ਪੰਚਕੂਲਾ ਅਤੇ ਅੱਜ ਦੇ ਪੰਚਕੂਲਾ ਵਿਚ ਜ਼ਮੀਨ-ਆਸਮਾਨ ਦਾ ਅੰਤਰ ਹੈ | ਉਨ੍ਹਾਂ ਨੇ ਹਿਮਾਚਲ ਅਤੇ ਪੰਜਾਬ ਦੀਆਂ ਸਰਕਾਰਾਂ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਹੁਣ ਚੋਣਾਂ ਨੇੜੇ ਆਉਣ 'ਤੇ ਉਨ੍ਹਾਂ ਨੂੰ ਵਾਅਦੇ ਯਾਦ ਆ ਰਹੇ ਹਨ | ਇਸ ਮੌਕੇ ਹਰਿਆਣਾ ਦੇ ਕੈਬਿਨੇਟ ਮੰਤਰੀ ਵਿਪੁਲ ਗੋਇਲ, ਕਿ੍ਸ਼ਨਾ ਪਵਾਰ, ਰਣਬੀਰ ਗੰਗਵਾ, ਰਾਜ ਸਭਾ ਮੈਂਬਰ ਕਾਰਤਿਕੇਯ ਸ਼ਰਮਾ ਤੇ ਕਾਲਕਾ ਵਿਧਾਨ ਸਭਾ ਤੋਂ ਸ਼ਕਤੀ ਰਾਣੀ ਸ਼ਰਮਾ ਹਾਜ਼ਰ ਸਨ |

ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਿੱਪਰ ਬਣ ਰਹੇ ਹਾਦਸਿਆਂ ਦਾ ਕਾਰਨ ਤਾਜ਼ਾ ਵਾਪਰੇ ਹਾਦਸੇ 'ਚ ਮਹਿਲਾ ਦੀ ਮੌਤ ਤੇ ਤਿੰਨ ਗੰਭੀਰ ਜ਼ਖ਼ਮੀ <... ਅਗਲੀ ਖ਼ਬਰ ਗ਼ੈਰਕਾਨੂੰਨੀ ਮਾਈਨਿੰਗ ਦੇ ਕੰਮ 'ਚ ਲੱਗੀ ਪੋਕਲੇਨ ਮਸ਼ੀਨ ਤੇ ਟਿੱਪਰ ਜ਼ਬਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।