14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਦੂਲੋਂ ਨੇ ਮਜ਼ਦੂਰ ਦਿਵਸ ਮੌਕੇ ਸੱਦੇ ਇਜਲਾਸ ਨੂੰ ਲੈ ਕੇ ਘੇਰੀ 'ਆਪ' ਸਰਕਾਰ <br/>

ਅਜੀਤ ਡੈਸਕ 30-04-2026
ਚੰਡੀਗੜ੍ਹ, 29 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਇਕ ਮਈ ਨੂੰ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ, ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਆਗੂ ਸ਼ਮਸ਼ੇਰ ਸਿੰਘ ਦੂਲੋ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ | ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਵਿਧਾਨ ਸਭਾ 'ਚ ਪੰਜਾਬ ਦੇ ਲੋਕਾਂ ਨੂੰ ਇਹ ਜਾਣਕਾਰੀ ਦੇਣੀ ਚਾਹੀਦੀ ਹੈ ਕਿ ਹੁਣ ਤੱਕ ਰਾਜ ਸਭਾ ਵਿਚ ਸਰਕਾਰ ਨੇ ਕਿੰਨੇ ਮਜ਼ਦੂਰ ਭੇਜੇ ਹਨ | ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ਮੌਕੇ ਸੱਦਿਆ ਇਜਲਾਸ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਸਿਰਫ਼ ਇਕ ਦਿਨ ਚੁਣਿਆ ਗਿਆ ਹੈ |

ਪਿਛਲੀ ਖ਼ਬਰ ਪਿੰਡ ਖੇਤਪੁਰਾਲੀ ਨੇੜੇ ਪੁਲ ਥੱਲਿਓਾ ਮਿਲੀ ਅਣਪਛਾਤੀ ਲਾਸ਼-ਕਤਲ ਦਾ ਸ਼ੱਕ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੇ. ਈ. ਈ. ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।