14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪੰਜਾਬ 'ਚ ਬਿਜਲੀ ਬੋਰਡ ਪ੍ਰਸ਼ਾਸਨ ਸਮਾਂ ਰਹਿੰਦੇ ਢਿੱਲੀਆਂ ਤਾਰਾਂ, ਢਿੱਲੇ ਜੰਪਰਾਂ, ਓਵਰਲੋਡ ਟਰਾਂਸਫਾਰਮਰਾਂ ਦੀ ਕਰੇ ਮੁਰੰਮਤ - ਲੱਖੋਵਾਲ ਕਿਹਾ, ਸਮੇਂ ਸਿਰ ਨਹਿਰਾਂ ਦੀ ਸਫ਼ਾਈ ਕਰਾ ਕੇ ਨਹਿਰੀ ਪਾਣੀ ਛੱਡਿਆ ਜਾਵੇ

ਅਜੀਤ ਡੈਸਕ 30-04-2026
ਚੰਡੀਗੜ੍ਹ, 29 ਅਪ੍ਰੈਲ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਅੱਜ ਕਿਹਾ ਹੈ ਕਿ ਹੁਣ ਕਣਕ ਦੀ ਫ਼ਸਲ ਦੀ ਵਾਢੀ ਤਕਰੀਬਨ ਤਕਰੀਬਨ ਖਤਮ ਹੋ ਗਈ ਹੈ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮੰਗ ਕਰਦੀ ਹੈ ਕਿ ਪੰਜਾਬ ਬਿਜਲੀ ਬੋਰਡ ਪ੍ਰਸ਼ਾਸਨ ਖੇਤਾਂ ਵਾਲੀ ਬਿਜਲੀ ਸਪਲਾਈ ਵਾਲੀਆਂ ਢਿੱਲੀਆਂ ਤਾਰਾਂ, ਢਿੱਲੇ ਜੈਂਪਰਾਂ, ਨੂੰ ਸਮਾਂ ਰਹਿੰਦੇ ਰਿਪੇਅਰ ਕਰੇ ਅਤੇ ਜੋ ਵੀ ਖੇਤਾਂ ਵਾਲੀ ਸਪਲਾਈ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ ਉਸ ਸਪਲਾਈ 8 ਘੰਟੇ ਨਿਰਵਿਘਨ ਯਕੀਨੀ ਬਣਾਈ ਜਾਵੇ | ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਜਿਹੜੇ ਵੀ ਖੇਤਾਂ ਨੂੰ ਬਿਜਲੀ ਸਪਲਾਈ ਦੇਣ ਵਾਲੇ ਟਰਾਂਸਫਾਰਮਰ ਓਵਰਲੋਡ ਹਨ ਉਨ੍ਹਾਂ ਨੂੰ ਅੰਡਰਲੋਡ ਕੀਤਾ ਜਾਵੇ ਤਾਂ ਜੋ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਹੁਣ ਬਿਜਲੀ ਸਪਲਾਈ ਦੀ ਕਿਸਾਨਾਂ ਨੂੰ ਬਹੁਤ ਲੋੜ ਹੈ ਕਿਉਂਕਿ ਇਸ ਸਮੇਂ ਝੋਨੇ ਦੀ ਪਨੀਰੀ, ਮੱਕੀ,ਤੇ ਮੂੰਗੀ ਦੀ ਫ਼ਸਲ ਦੀ ਕਿਸਾਨਾਂ ਨੇ ਬਿਜਾਈ ਸ਼ੁਰੂ ਕੀਤੀ ਹੋਈ ਹੈ, ਇਸ ਨੂੰ ਧਿਆਨ ਚ ਰੱਖਦੇ ਹੋਏ ਸਰਕਾਰ ਬਿਜਲੀ ਸਪਲਾਈ ਤੇ ਢੁਕਵੇਂ ਕਦਮ ਚੁੱਕੇ ਜਾਣ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੁਣ ਕਿਸਾਨਾਂ ਨੇ ਆਪਣੇ ਝੋਨੇ ਫ਼ਸਲ ਦੀ ਲਵਾਈ ਲਈ ਪਨੀਰੀ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਦੋਂ ਤੱਕ ਝੋਨੇ ਦੀ ਲਵਾਈ ਸ਼ੁਰੂ ਹੋਣੀ ਹੈ ਤਾਂ ਸਰਕਾਰ ਉਸ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਵੱਡੀਆਂ, ਛੋਟੀਆਂ ਨਹਿਰਾਂ, ਸੂਇਆਂ, ਕੱਸੀਆਂ ਦੀ ਸਫ਼ਾਈ ਕਰਾ ਕੇ ਨਹਿਰਾਂ ਵਿਚ ਸਮਾਂ ਰਹਿੰਦੇ ਪੂਰੇ ਪਾਣੀ ਦੀ ਸਪਲਾਈ ਛੱਡੇ ਤਾਂ ਜੋ ਕਿਸਾਨ ਨੂੰ ਧਰਤੀ ਹੇਠਲਾ ਪਾਣੀ ਘੱਟ ਵਰਤਣਾ ਪਵੇ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਪੰਜਾਬ ਦੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਤੇ ਸਰਕਾਰ ਪਿਛਲੇ ਸਾਲਾਂ ਤੋਂ ਕਹਿੰਦੀ ਵੀ ਆ ਰਹੀ ਹੈ ਕਿ ਅਸੀਂ ਟੇਲਾਂ ਤੇ ਪਾਣੀ ਪਹੁੰਚਦਾ ਕਰ ਦਿੱਤਾ ਹੈ | ਅਪੀਲ ਕਰਦੇ ਹਾਂ ਕਿ ਜਿੱਥੇ ਜਿੱਥੇ ਪਾਣੀ ਪਹੁੰਚਿਆ ਹੈ ਉੱਥੇ ਸੁਚੱਜੇ ਢੰਗ ਨਾਲ ਪਾਣੀ ਦੀ ਸਪਲਾਈ ਬਹਾਲ ਕੀਤੀ ਜਾਵੇ ਅਤੇ ਰਹਿੰਦੇ ਇਲਾਕਿਆਂ ਵਿਚ ਵੀ ਜਲਦ ਤੋਂ ਜਲਦ ਪੱਕੇ ਖਾਲੇ ਬਣਾ ਕੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਇਸ ਨਾਲ ਕਿਸਾਨ ਨੂੰ ਵੀ ਸੌਖਾ ਹੋਵੇਗਾ ਤੇ ਪੰਜਾਬ ਸਰਕਾਰ ਨੂੰ ਵੀ ਬਿਜਲੀ ਸਪਲਾਈ ਦੇਣ ਵਿਚ ਕੋਈ ਦਿੱਕਤ ਨਹੀਂ ਆਵੇਗੀ |
ਪਿਛਲੀ ਖ਼ਬਰ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ 'ਚ ਮੁਫ਼ਤ ਇਲਾਜ ਉਪਲਬਧ- ਸਿਵਲ ਸਰਜਨ ਅਗਲੀ ਖ਼ਬਰ ਅੱਜ ਪੀ.ਜੀ.ਆਈ ਦੇ ਡਿਗਰੀ ਵੰਡ ਸਮਾਰੋਹ 'ਚ ਕੇਂਦਰੀ ਮੰਤਰੀ ਜੇ.ਪੀ ਨੱਢਾ ਹੋਣਗੇ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।